Breaking News
Home / ਪੰਜਾਬ / ਕਰਤਾਰਪੁਰ ਲਾਂਘਾ ਖੋਲ੍ਹਣ ਲਈ ਮਜੀਠੀਆ ਨੇ ਕੇਂਦਰ ਨੂੰ ਕੀਤੀ ਅਪੀਲ

ਕਰਤਾਰਪੁਰ ਲਾਂਘਾ ਖੋਲ੍ਹਣ ਲਈ ਮਜੀਠੀਆ ਨੇ ਕੇਂਦਰ ਨੂੰ ਕੀਤੀ ਅਪੀਲ

Image Courtesy :jagbani(punjabkesari)

ਲਾਂਘੇ ਦੇ ਮੁੱਖ ਗੇਟ ‘ਤੇ ਕੀਤਾ ਗਿਆ ਕੀਰਤਨ
ਡੇਰਾ ਬਾਬਾ ਨਾਨਕ/ਬਿਊਰੋ ਨਿਊਜ਼
ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਅਕਾਲੀ ਦਲ ਵਲੋਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਹੈ। ਇਸ ਦੇ ਚੱਲਦਿਆਂ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਅੱਜ ਡੇਰਾ ਬਾਬਾ ਨਾਨਕ ਪਹੁੰਚੇ ਅਤੇ ਉਨ੍ਹਾਂ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਦੇਖਦਿਆਂ ਲਾਂਘਾ ਖੋਲ੍ਹਣ ਦੀ ਅਪੀਲ ਕੀਤੀ ਹੈ। ਮਜੀਠੀਆ ਵੱਲੋਂ ਅਕਾਲੀ ਦਲ ਦੀ ਲੀਡਰਸ਼ਿਪ ਸਮੇਤ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ‘ਤੇ ਅਰਦਾਸ ਵੀ ਕੀਤੀ ਗਈ। ਇਸ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਰਨੈਲ ਸਿੰਘ ਵੱਲੋਂ ਕਰਤਾਰਪੁਰ ਕੋਰੀਡੋਰ ‘ਤੇ ਰਸਭਿੰਨਾ ਕੀਰਤਨ ਕੀਤਾ ਗਿਆ। ਧਿਆਨ ਰਹੇ ਕਿ ਪਾਕਿਸਤਾਨ ਵਾਲੇ ਪਾਸਿਓਂ ਕਰਤਾਰਪੁਰ ਸਾਹਿਬ ਦਾ ਲਾਂਘਾ ਸੰਗਤਾਂ ਲਈ ਪਹਿਲਾਂ ਹੀ ਖੋਲ੍ਹ ਦਿੱਤਾ ਗਿਆ ਹੈ। ਕਰੋਨਾ ਮਹਾਮਾਰੀ ਦੇ ਫੈਲਾਅ ਨੂੰ ਦੇਖਦਿਆਂ ਭਾਰਤ ਅਤੇ ਪਾਕਿ ਸਰਕਾਰਾਂ ਨੇ ਕਰਤਾਰਪੁਰ ਲਾਂਘਾ ਸੰਗਤਾਂ ਲਈ ਬੰਦ ਕਰ ਦਿੱਤਾ ਸੀ।

Check Also

ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ

ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …