ਬਿਨਾ ਟੋਲ ਕਟਾਇਆਂ ਨਿਕਲ ਰਹੀਆਂ ਹਨ ਗੱਡੀਆਂ
ਜਲੰਧਰ/ਬਿਊਰੋ ਨਿਊਜ਼
ਖੇਤੀ ਕਾਨੂੰਨਾਂ ਖਿਲਾਫ ਪੰਜਾਬ ਭਰ ਵਿਚ ਕਿਸਾਨਾਂ ਵਲੋਂ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਕਿਸਾਨਾਂ ਨੇ ਰੇਲ ਪੱਟੜੀਆਂ ਅਤੇ ਟੋਲ ਪਲਾਜ਼ਿਆਂ ‘ਤੇ ਧਰਨੇ ਲਗਾਏ ਹੋਏ ਹਨ। ਕਿਸਾਨਾਂ ਦਾ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ‘ਤੇ ਧਰਨਾ ਲਗਾਤਾਰ ਜਾਰੀ ਹੈ ਅਤੇ ਪਟਿਆਲਾ ਦੇ ਰਾਜਪੁਰਾ ਵਿਚ ਵੀ ਕਿਸਾਨ ਟੋਲ ਪਲਾਜ਼ਾ ‘ਤੇ ਡਟੇ ਹੋਏ ਹਨ। ਇਸ ਤੋਂ ਇਲਾਵਾ ਅੰਮ੍ਰਿਤਸਰ, ਬਰਨਾਲਾ ਵਿਚ ਵੀ ਕਿਸਾਨ ਟੋਲ ਪਲਾਜ਼ਿਆਂ ‘ਤੇ ਧਰਨਾ ਦੇ ਰਹੇ ਹਨ। ਸਾਰੇ ਪੰਜਾਬ ਦੇ ਟੋਲ ਪਲਾਜ਼ਿਆਂ ‘ਤੇ ਕਿਸਾਨ ਧਰਨਿਆਂ ਦੇ ਚੱਲਦਿਆਂ ਵਾਹਨ ਬਿਨਾ ਫੀਸ ਦਿੱਤਿਆਂ ਹੀ ਲੰਘ ਰਹੇ ਹਨ। ਧਿਆਨ ਰਹੇ ਕਿ ਭਾਵੇਂ ਕਿਸਾਨਾਂ ਨੇ ਟੋਲ ਪਲਾਜ਼ਿਆਂ ‘ਤੇ ਧਰਨੇ ਲਗਾਏ ਹੋਏ ਹਨ, ਪਰ ਵਾਹਨਾਂ ਨੂੰ ਨਹੀਂ ਰੋਕਿਆ ਜਾ ਰਿਹਾ ਅਤੇ ਟਰੈਫਿਕ ਸੁਚਾਰੂ ਢੰਗ ਨਾਲ ਚੱਲ ਰਹੀ ਹੈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …