ਵਿਸ਼ਵ ਬੈਂਕ ਨੇ ਕਿਹਾ ਦੇਸ਼ ਦੀ ਐਨੀ ਮਾੜੀ ਹਾਲਤ ਪਹਿਲਾਂ ਕਦੇ ਨਹੀਂ ਹੋਈ
ਵਾਸ਼ਿੰਗਟਨ/ਬਿਊਰੋ ਨਿਊਜ਼
ਚਾਲੂ ਵਿੱਤੀ ਵਰ੍ਹੇ ਦੌਰਾਨ ਕਰੋਨਾ ਮਹਾਮਾਰੀ ਅਤੇ ਇਸ ਦੀ ਰੋਕਥਾਮ ਲਈ ਕੀਤੀ ਤਾਲਾਬੰਦੀ ਕਾਰਨ ਭਾਰਤ ਦੇ ਕੁੱਲ ਘਰੇਲੂ ਉਤਪਾਦ (ਜੀਡੀਪੀ) ਵਿੱਚ 9.6 ਪ੍ਰਤੀਸ਼ਤ ਗਿਰਾਵਟ ਆ ਸਕਦੀ ਹੈ। ਵਿਸ਼ਵ ਬੈਂਕ ਨੇ ਕਿਹਾ ਕਿ ਭਾਰਤ ਦੀ ਆਰਥਿਕ ਸਥਿਤੀ ਇਸ ਤੋਂ ਪਹਿਲਾਂ ਕਦੇ ਵੀ ਐਨੀ ਮਾੜੀ ਨਹੀਂ ਰਹੀ। ਵਿਸ਼ਵ ਬੈਂਕ ਨੇ ਕਿਹਾ ਕਿ ਕਰੋਨਾ ਵਾਇਰਸ ਮਹਾਮਾਰੀ ਕਾਰਨ ਕੰਪਨੀਆਂ ਅਤੇ ਲੋਕਾਂ ਨੂੰ ਆਰਥਿਕ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਹੈ। ਇਸ ਦੇ ਨਾਲ ਹੀ ਮਹਾਮਾਰੀ ਦੇ ਫੈਲਣ ਨੂੰ ਰੋਕਣ ਲਈ ਦੇਸ਼ ਭਰ ਵਿੱਚ ਕੀਤੀ ਤਾਲਾਬੰਦੀ ਨੇ ਵੀ ਬਲਦੀ ‘ਤੇ ਅੱਗ ਪਾਉਣ ਦਾ ਕੰਮ ਕੀਤਾ।
Check Also
ਟਰੰਪ ਨੇ ਸਟੂਡੈਂਟ ਵੀਜ਼ਾ ਲਈ ਇੰਟਰਵਿਊ ’ਤੇ ਲਗਾਈ ਰੋਕ
ਅਮਰੀਕਾ ਜਾਣ ਵਾਲੇ ਵਿਦਿਆਰਖੀਆਂ ਦੇ ਸ਼ੋਸ਼ਲ ਮੀਡੀਆ ਦੀ ਹੋਵੇਗੀ ਜਾਂਚ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ’ਚ ਡੋਨਾਲਡ …