Breaking News
Home / ਪੰਜਾਬ / ਮੁਨੀਸ਼ ਤਿਵਾੜੀ ਨੇ ਮੋਦੀ ਸਰਕਾਰ ਨੂੰ ਦੱਸਿਆ ਲੋਕਤੰਤਰ ਵਿਰੋਧੀ

ਮੁਨੀਸ਼ ਤਿਵਾੜੀ ਨੇ ਮੋਦੀ ਸਰਕਾਰ ਨੂੰ ਦੱਸਿਆ ਲੋਕਤੰਤਰ ਵਿਰੋਧੀ

Image Courtesy :jagbani(punjabkesari)

ਕਿਹਾ – ਲੋਕਤੰਤਰ ਨੂੰ ਖ਼ਤਮ ਕਰਨ ਲਈ ਕਾਨੂੰਨਾਂ ‘ਚ ਹੋ ਰਹੀਆਂ ਹਨ ਸੋਧਾਂ
ਗੜ੍ਹਸ਼ੰਕਰ/ਬਿਊਰੋ ਨਿਊਜ਼
ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਲੋਕਤੰਤਰ ਨੂੰ ਖਤਮ ਕਰਨ ਲਈ ਕਾਨੂੰਨਾਂ ਵਿਚ ਸੋਧਾਂ ਕਰ ਰਹੀ ਹੈ। ਇਹ ਪ੍ਰਗਟਾਵਾ ਕਾਂਗਰਸ ਦੇ ਕੌਮੀ ਬੁਲਾਰੇ ਅਤੇ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਗੜ੍ਹਸ਼ੰਕਰ ‘ਚ ਕੀਤਾ। ਮੁਨੀਸ਼ ਤਿਵਾੜੀ ਨੇ ਮੋਦੀ ਸਰਕਾਰ ਨੂੰ ਲੋਕਤੰਤਰ ਵਿਰੋਧੀ ਦੱਸਿਆ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਦੂਜੀ ਵਾਰ ਸੱਤਾ ਵਿਚ ਆਉਣ ਤੋਂ ਬਾਅਦ ਜਿਨ੍ਹਾਂ ਵੀ ਕਾਨੂੰਨਾਂ ਵਿਚ ਸੋਧ ਕੀਤੀ ਹੈ, ਉਨ੍ਹਾਂ ਵਿਚ ਪਹਿਲਾਂ ਲੋਕਤੰਤਰ ਨੂੰ ਖ਼ਤਮ ਕਰਨ ਅਤੇ ਫਿਰ ਵੱਡੇ ਕਾਰੋਬਾਰੀਆਂ ਨੂੰ ਫ਼ਾਇਦਾ ਪਹੁੰਚਾਉਣ ਦਾ ਯਤਨ ਕੀਤਾ ਹੈ। ਮੰਡੀਆਂ ਵਿਚ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲੈਣ ਪਹੁੰਚੇ ਤਿਵਾੜੀ ਨੇ ਕਿਹਾ ਕਿ ਖੇਤੀ ਕਾਨੂੰਨਾਂ ਦਾ ਦੇਸ਼ ਭਰ ਵਿਚ ਜਿਸ ਪੱਧਰ ‘ਤੇ ਵਿਰੋਧ ਹੋ ਰਿਹਾ ਹੈ, ਉਸ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਵਾਪਸ ਲੈਣੇ ਹੀ ਪੈਣਗੇ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਖੇਤੀ ਬਿੱਲਾਂ ਦਾ ਮਾਮਲਾ ਕਿਸੇ ਇਕ ਪਾਰਟੀ ਦਾ ਨਹੀਂ, ਇਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬੇਨਤੀ ਕੀਤੀ ਜਾਵੇਗੀ ਕਿ ਇਸ ਮਾਮਲੇ ਵਿਚ ਸਰਬ ਪਾਰਟੀ ਮੀਟਿੰਗ ਬੁਲਾਈ ਜਾਵੇ ਤਾਂ ਜੋ ਇਕ ਸਾਂਝਾ ਸੰਘਰਸ਼ ਛੇੜਿਆ ਜਾ ਸਕੇ।

Check Also

ਸੁਨੀਲ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ’ਤੇ ਸਾਧਿਆ ਨਿਸ਼ਾਨਾ

ਕਿਹਾ : ਕੁਝ ਲੋਕਾਂ ਦਾ ਧੰਦਾ ਹੈ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕਰਨਾ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸੀ ਆਗੂ ਰਾਜਾ ਵੜਿੰਗ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਜੀਵਨ ਗੁਪਤਾ ਹੱਕ ਵਿਚ ਚੋਣ ਪ੍ਰਚਾਰ ਕਰਨ ਪਹੁੰਚੇ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਆਲੋਚਨਾ ਕੀਤੀ ਹੈ। ਜਾਖੜ ਨੇ ਰਾਜਾ ਵੜਿੰਗ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਕੁਝ ਲੋਕਾਂ ਦਾ ਧੰਦਾ ਬਣ ਚੁੱਕਾ ਹੈ ਕਿ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕੀਤਾ ਜਾਵੇ। ਜਾਖੜ ਨੇ ਕਿਹਾ ਕਿ ਇਹ ਨੇਤਾ ਸ਼ਰਾਬ ਅਤੇ ਨਸ਼ੇ ਵਾਲਿਆਂ ਕੋਲੋਂ ਵੀ ਚੰਦਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਅਤੇ ਹਰਿਆਣਾ ਦੇ ਚੀਫ ਜਸਟਿਸ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪੱਤਰ ਲਿਖਾਂਗਾ ਕਿ ਚੀਫ ਜਸਟਿਸ ਸਣੇ ਦੇਸ਼ ਦੀ ਕਿਸੇ ਵੀ ਏਜੰਸੀ ਦੇ ਅਧਿਕਾਰੀਆਂ ਦੀ ਨਿਗਰਾਨੀ ਵਿਚ ਸਾਰੇ ਆਗੂਆਂ ਦੀ ਜਾਂਚ ਹੋਣੀ ਚਾਹੀਦੀ ਹੈ। ਜਾਖੜ ਨੇ ਸਵਾਲ ਚੁੱਕਿਆ ਕਿ ਜਿਹੜੇ ਆਗੂ ਛੋਟੀਆਂ ਜਿਹੀਆਂ ਦੁਕਾਨਾਂ ਚਲਾਉਂਦੇ ਸਨ, ਉਹ ਅੱਜ ਵੱਡੀਆਂ ਵੱਡੀਆਂ ਕੋਠੀਆਂ ਕਿਸ ਤਰ੍ਹਾਂ ਬਣਾ ਰਹੇ ਹਨ।