14 ਵਿਅਕਤੀਆਂ ਦੀ ਹੋਈ ਮੌਤ
ਬਗਦਾਦ/ਬਿਊਰੋ ਨਿਊਜ਼
ਇਰਾਕ ਦੀ ਰਾਜਧਾਨੀ ਬਗਦਾਦ ਤੋਂ 80 ਕਿਲੋਮੀਟਰ ਦੂਰ ਅੱਜ ਸਵੇਰੇ ਆਤਮਘਾਤੀ ਬੰਬ ਧਮਾਕੇ ਵਿੱਚ 14 ਵਿਅਕਤੀਆਂ ਦੀ ਮੌਤ ਹੋ ਗਈ। ਇਹ ਧਮਾਕਾ ਬਾਰੂਦ ਨਾਲ ਭਰੀ ਕਾਰ ਨਾਲ ਕੀਤਾ ਗਿਆ। ਇਰਾਕ ਵਿੱਚ 24 ਘੰਟਿਆਂ ਦਰਮਿਆਨ ਇਹ ਦੂਜਾ ਵੱਡਾ ਧਮਾਕਾ ਹੈ। ਜਾਣਕਾਰੀ ਮੁਤਾਬਕ ਸ਼ਹਿਰ ਦੇ ਉੱਤਰ-ਪੂਰਬ ਵਿੱਚ ਸਥਿਤ ਖਾਲਿਸ ਵਿੱਚ ਇਹ ਧਮਾਕਾ ਹੋਇਆ। ਇਸ ਵਿੱਚ 30 ਤੋਂ ਵੱਧ ਵਿਅਕਤੀ ਜ਼ਖ਼ਮੀ ਹੋਏ ਹਨ। ਅਜੇ ਤੱਕ ਕਿਸੇ ਵੀ ਅੱਤਵਾਦੀ ਜਥੇਬੰਦੀ ਨੇ ਇਸ ਦੀ ਜ਼ਿੰਮੇਵਾਰੀ ਨਹੀਂ ਲਈ।
ਜ਼ਿਕਰਯੋਗ ਹੈ ਕਿ ਐਤਵਾਰ ਨੂੰ ਹੋਏ ਧਮਾਕੇ ਵਿੱਚ 21 ਵਿਅਕਤੀਆਂ ਦੀ ਮੌਤ ਹੋ ਗਈ ਸੀ। ਇਹ ਧਮਾਕਾ ਉੱਤਰੀ ਬਗਦਾਦ ਦੇ ਕਥੀਮੀਆ ਵਿੱਚ ਹੋਇਆ ਸੀ। ਇਸ ਹਮਲੇ ਦੀ ਜ਼ਿੰਮੇਵਾਰੀ ਇਸਲਾਮਕ ਸਟੇਟ ਨੇ ਲਈ ਸੀ। ਇਸ ਵਿੱਚ 35 ਵਿਅਕਤੀ ਜ਼ਖ਼ਮੀ ਵੀ ਹੋ ਗਏ ਸਨ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨ ਦੀ ਯਾਤਰਾ ’ਤੇ ਅਮਰੀਕਾ ਪਹੁੰਚੇ
ਸੀਆਈਏ ਚੀਫ ਤੁਲਸੀ ਗਬਾਰਡ ਨੂੰ ਮਿਲੇ ਅਤੇ ਟਰੰਪ ਨਾਲ ਵੀ ਹੋਵੇਗੀ ਮੁਲਾਕਾਤ ਵਾਸ਼ਿੰਗਟਨ/ਬਿਊਰੋ ਨਿਊਜ਼ ਪ੍ਰਧਾਨ …