
ਪੰਜਾਬ ਵਿੱਚ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਅਜਮੇਰ ਸਿੰਘ ਲੱਖੋਵਾਲ ਦੀ ਅਗਵਾਈ ਹੇਠਲੀ ਕਿਸਾਨ ਯੂਨੀਅਨ ਦੇ ਸਮੂਹ ਦੀਆਂ ਮੀਟਿੰਗਾਂ ਵਿਚ ਦਾਖ਼ਲੇ ‘ਤੇ ਪਾਬੰਦੀ ਲਾ ਦਿੱਤੀ ਹੈ। ਲੱਖੋਵਾਲ ਧੜੇ ਨੂੰ ਚੰਡੀਗੜ੍ਹ ਵਿਚ ਹੋਈ ਮੀਟਿੰਗ ਲਈ ਵੀ ਸੱਦਾ ਨਹੀਂ ਦਿੱਤਾ ਗਿਆ। ਕਿਸਾਨ ਜਥੇਬੰਦੀਆਂ ਨੇ ਲੱਖੋਵਾਲ ਧੜੇ ਵੱਲੋਂ ਖੇਤੀ ਕਾਨੂੰਨਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣ ਦਾ ਗੰਭੀਰ ਨੋਟਿਸ ਲਿਆ ਹੈ।