Breaking News
Home / ਦੁਨੀਆ / ਪਾਕਿ ਦੇ ਸਾਬਕਾ ਪੀਐਮ ਨਵਾਜ਼ ਸ਼ਰੀਫ਼ ਤੇ ਹੋਰਾਂ ਖ਼ਿਲਾਫ਼ ਦੇਸ਼ਧਰੋਹ ਦਾ ਕੇਸ ਦਰਜ

ਪਾਕਿ ਦੇ ਸਾਬਕਾ ਪੀਐਮ ਨਵਾਜ਼ ਸ਼ਰੀਫ਼ ਤੇ ਹੋਰਾਂ ਖ਼ਿਲਾਫ਼ ਦੇਸ਼ਧਰੋਹ ਦਾ ਕੇਸ ਦਰਜ

ਲਾਹੌਰ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼, ਉਨ੍ਹਾਂ ਦੀ ਧੀ ਮਰੀਅਮ ਤੇ ਪੀਐਮਐਲ-ਐਨ ਦੇ ਹੋਰ ਚੋਟੀ ਦੇ ਆਗੂਆਂ ਖ਼ਿਲਾਫ਼ ਦੇਸ਼ਧ੍ਰੋਹ ਦਾ ਕੇਸ ਦਰਜ ਕੀਤਾ ਗਿਆ ਹੈ। ਫ਼ੌਜ ਤੇ ਨਿਆਂਪਾਲਿਕਾ ਖ਼ਿਲਾਫ਼ ਸਾਜ਼ਿਸ਼ ਘੜਨ ਦੇ ਦੋਸ਼ ਹੇਠ ਵੀ ਇਨ੍ਹਾਂ ਖ਼ਿਲਾਫ਼ ਮੁਕੱਦਮੇ ਦਰਜ ਕੀਤੇ ਗਏ ਹਨ। ਲਾਹੌਰ ਪੁਲਿਸ ਕੋਲ ਦਰਜ ਐਫਆਈਆਰ ਵਿਚ ਦੋਸ਼ ਲਾਇਆ ਗਿਆ ਹੈ ਕਿ ਇਨ੍ਹਾਂ ਲੋਕਾਂ ਨੂੰ ਫ਼ੌਜ ਤੇ ਨਿਆਂਪਾਲਿਕਾ ਵਿਰੁੱਧ ਭੜਕਾਉਣ ਦੀ ਕੋਸ਼ਿਸ਼ ਕੀਤੀ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਨਵਾਜ਼ ਸ਼ਰੀਫ਼ ਦੇ ਭਰਾ ਸ਼ਾਹਬਾਜ਼ ਸਰੀਫ਼ ‘ਤੇ ਵੀ ਭ੍ਰਿਸ਼ਟਾਚਾਰ ਦੇ ਦੋਸ਼ ਲੱਗ ਚੁੱਕੇ ਹਨ।

Check Also

ਚੀਨ ਨੇ ਅਮਰੀਕਾ ’ਤੇ ਲਗਾਇਆ 125% ਟੈਰਿਫ

ਜਿੰਨਪਿੰਗ ਬੋਲੇ – ਅਸੀਂ ਦਬਾਅ ਦੇ ਅੱਗੇ ਨਹੀਂ ਝੁਕਾਂਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕਾ ਅਤੇ ਚੀਨ …