ਚੰਡੀਗੜ੍ਹ ‘ਚ ਆਪ ਆਗੂਆਂ ਨੇ ਐਸ ਵਾਈ ਐਲ ਮੁੱਦੇ ‘ਤੇ ਅਕਾਲੀਆਂ ਤੇ ਕਾਂਗਰਸੀਆਂ ਨੂੰ ਘੇਰਿਆ
ਚੰਡੀਗੜ੍ਹ/ਬਿਊਰੋ ਨਿਊਜ਼
ਕੁਰਾਨ ਸ਼ਰੀਫ ਬੇਅਦਬੀ ਮਾਮਲੇ ਵਿੱਚ ਦਿੱਲੀ ਦੇ ਮਹਰੌਲੀ ਤੋਂ ‘ਆਪ’ ਵਿਧਾਇਕ ਦੀ ਗ੍ਰਿਫਤਾਰੀ ਤੋਂ ਬਾਅਦ ਅੱਜ ਪੰਜਾਬ ਭਰ ਵਿੱਚ ਆਮ ਆਦਮੀ ਪਾਰਟੀ ਦੇ ਸਮਰਥਕਾਂ ਨੇ ਇਸ ਦੇ ਵਿਰੋਧ ਵਿੱਚ ਧਰਨੇ ਦਿੱਤੇ। ਆਮ ਆਦਮੀ ਪਾਰਟੀ ਦੇ ਧਰਨਿਆਂ ਵਿੱਚ ਵੱਡੀ ਗਿਣਤੀ ਵਰਕਰ ਪਹੁੰਚੇ। ਗੁਰਦਾਸਪੁਰ ਦੇ ਡੀ.ਸੀ. ਦਫਤਰ ਦੇ ਬਾਹਰ ਕੀਤੇ ਗਏ ਪ੍ਰਦਰਸ਼ਨ ਵਿੱਚ ਆਮ ਆਦਮੀ ਪਾਰਟੀ ਦੇ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਪਾਰਟੀ ਦੇ ਸਮਰਥਕਾਂ ਨਾਲ ਮਿਲ ਕੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਛੋਟੇਪੁਰ ਨੇ ਕਿਹਾ ਨਰੇਸ਼ ਯਾਦਵ ਨੂੰ ਬਿਨਾਂ ਕਿਸੇ ਕਸੂਰ ਦੇ ਫਸਾਇਆ ਗਿਆ ਹੈ।
ਉਧਰ ਦੂਜੇ ਪਾਸੇ ਚੰਡੀਗੜ੍ਹ ਵਿਚ ਐਸ.ਵਾਈ.ਐਲ. ਮੁੱਦੇ ‘ਤੇ ਆਪ ਨੇ ਅਕਾਲੀਆਂ ਤੇ ਕਾਂਗਰਸੀਆਂ ਨੂੰ ਘੇਰਿਆ। ਪਾਰਟੀ ਦੇ ਲੀਗਲ ਸੈੱਲ ਦੇ ਮੁਖੀ ਹਿੰਮਤ ਸਿੰਘ ਸ਼ੇਰਗਿੱਲ, ਵਕੀਲ ਐਚ.ਐਸ. ਫੂਲਕਾ ਤੇ ਕੰਵਰ ਸੰਧੂ ਨੇ ਆਖਿਆ ਕਿ ਪ੍ਰਧਾਨ ਮੰਤਰੀ ਇਸ ਮਾਮਲੇ ਵਿੱਚ ਤੁਰੰਤ ਦਖ਼ਲ ਦੇ ਕੇ ਪੰਜਾਬ, ਹਰਿਆਣਾ ਤੇ ਰਾਜਸਥਾਨ ਦੇ ਮੁੱਖ ਮੰਤਰੀਆਂ ਦੀ ਬੈਠਕ ਬੁਲਾਉਣ ਤੇ ਗੱਲਬਾਤ ਰਾਹੀਂ ਮਸਲੇ ਸੁਲਝਾਉਣ।

