ਕਿਹਾ – ਲੋਕਤੰਤਰ ਨੂੰ ਖ਼ਤਮ ਕਰਨ ਲਈ ਕਾਨੂੰਨਾਂ ‘ਚ ਹੋ ਰਹੀਆਂ ਹਨ ਸੋਧਾਂ
ਗੜ੍ਹਸ਼ੰਕਰ/ਬਿਊਰੋ ਨਿਊਜ਼ : ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਲੋਕਤੰਤਰ ਨੂੰ ਖਤਮ ਕਰਨ ਲਈ ਕਾਨੂੰਨਾਂ ਵਿਚ ਸੋਧਾਂ ਕਰ ਰਹੀ ਹੈ। ਇਹ ਪ੍ਰਗਟਾਵਾ ਕਾਂਗਰਸ ਦੇ ਕੌਮੀ ਬੁਲਾਰੇ ਅਤੇ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਗੜ੍ਹਸ਼ੰਕਰ ‘ਚ ਕੀਤਾ। ਮੁਨੀਸ਼ ਤਿਵਾੜੀ ਨੇ ਮੋਦੀ ਸਰਕਾਰ ਨੂੰ ਲੋਕਤੰਤਰ ਵਿਰੋਧੀ ਦੱਸਿਆ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਦੂਜੀ ਵਾਰ ਸੱਤਾ ਵਿਚ ਆਉਣ ਤੋਂ ਬਾਅਦ ਜਿਨ੍ਹਾਂ ਵੀ ਕਾਨੂੰਨਾਂ ਵਿਚ ਸੋਧ ਕੀਤੀ ਹੈ, ਉਨ੍ਹਾਂ ਵਿਚ ਪਹਿਲਾਂ ਲੋਕਤੰਤਰ ਨੂੰ ਖ਼ਤਮ ਕਰਨ ਅਤੇ ਫਿਰ ਵੱਡੇ ਕਾਰੋਬਾਰੀਆਂ ਨੂੰ ਫ਼ਾਇਦਾ ਪਹੁੰਚਾਉਣ ਦਾ ਯਤਨ ਕੀਤਾ ਹੈ। ਮੰਡੀਆਂ ਵਿਚ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲੈਣ ਪਹੁੰਚੇ ਤਿਵਾੜੀ ਨੇ ਕਿਹਾ ਕਿ ਖੇਤੀ ਕਾਨੂੰਨਾਂ ਦਾ ਦੇਸ਼ ਭਰ ਵਿਚ ਜਿਸ ਪੱਧਰ ‘ਤੇ ਵਿਰੋਧ ਹੋ ਰਿਹਾ ਹੈ, ਉਸ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਵਾਪਸ ਲੈਣੇ ਹੀ ਪੈਣਗੇ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਖੇਤੀ ਬਿੱਲਾਂ ਦਾ ਮਾਮਲਾ ਕਿਸੇ ਇਕ ਪਾਰਟੀ ਦਾ ਨਹੀਂ, ਇਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬੇਨਤੀ ਕੀਤੀ ਜਾਵੇਗੀ ਕਿ ਇਸ ਮਾਮਲੇ ਵਿਚ ਸਰਬ ਪਾਰਟੀ ਮੀਟਿੰਗ ਬੁਲਾਈ ਜਾਵੇ ਤਾਂ ਜੋ ਇਕ ਸਾਂਝਾ ਸੰਘਰਸ਼ ਛੇੜਿਆ ਜਾ ਸਕੇ।
Check Also
ਪੰਜਾਬ ਯੂਨੀਵਰਸਿਟੀ ’ਚ ਸੈਨੇਟ ਚੋਣਾਂ ਦਾ ਐਲਾਨ ਜਲਦ
ਇਸੇ ਮਹੀਨੇ ਜਾਰੀ ਹੋ ਸਕਦਾ ਹੈ ਨੋਟੀਫਿਕੇਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਸੈਨੇਟ ਚੋਣਾਂ …