7ਵੇਂ ਪੇ ਕਮਿਸ਼ਨ ਦਾ ਨੋਟੀਫਿਕੇਸ਼ਨ ਜਾਰੀ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰ ਸਰਕਾਰ ਨੇ ਅੱਜ 7ਵੇਂ ਪੇ ਕਮਿਸ਼ਨ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਨਾਲ ਕੇਂਦਰ ਸਰਕਾਰ ਦੇ ਲੱਖਾਂ ਮੁਲਾਜ਼ਮਾਂ ਨੂੰ ਅਗਸਤ ਤੋਂ ਹੀ ਵਧੀ ਹੋਈ ਤਨਖਾਹ ਮਿਲਣ ਦੀ ਉਮੀਦ ਹੈ। ਸਰਕਾਰ ਨੇ ਜੂਨ ਵਿੱਚ 7ਵੇਂ ਪੇ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਮਨਜ਼ੂਰੀ ਦਿੱਤੀ ਸੀ। ਅਰੁਣ ਜੇਤਲੀ ਨੇ ਪ੍ਰੈੱਸ ਕਾਨਫਰੰਸ ਵਿੱਚ ਕਿਹਾ ਸੀ ਕਿ ਇਸ ਨਾਲ ਮੁਲਾਜ਼ਮਾਂ ਦੀ ਘੱਟੋ-ਘੱਟ ਤਨਖਾਹ 7 ਹਜ਼ਾਰ ਤੋਂ 18 ਹਜ਼ਾਰ ਤੱਕ ਵਧ ਜਾਏਗੀ। ਉਨ੍ਹਾਂ ਇਹ ਵੀ ਦਾਅਵਾ ਕੀਤਾ ਸੀ ਕਿ ਸਾਰੀਆਂ ਸ਼੍ਰੇਣੀਆਂ ਦੇ ਮੁਲਾਜ਼ਮਾਂ ਦੀ ਬੇਸਿਕ ਤਨਖਾਹ ਢਾਈ ਗੁਣਾ ਵਧੇਗੀ।
ਸਰਕਾਰ ਨੇ ਐਲਾਨ ਕੀਤਾ ਸੀ ਕਿ 1 ਜਨਵਰੀ, 2016 ਤੋਂ ਸਿਫਾਰਸ਼ਾਂ ਲਾਗੂ ਹੋਣਗੀਆਂ। ਇਸ ਦਾ ਫਾਇਦਾ ਕੇਂਦਰ ਸਰਕਾਰ ਦੇ 47 ਲੱਖ ਮੁਲਾਜ਼ਮਾਂ ਤੇ 53 ਲੱਖ ਪੈਨਸ਼ਨਰਾਂ ਨੂੰ ਮਿਲੇਗਾ। ਜੂਨ ਤੱਕ 6 ਮਹੀਨੇ ਦਾ ਬਕਾਇਆ ਸਰਕਾਰ ਮਾਰਚ 2017 ਤੋਂ ਪਹਿਲਾਂ ਹੀ ਦੇਵੇਗੀ।
Check Also
ਭਾਰਤੀ ਜਲ ਸੈਨਾ ਨੂੰ ਮਿਲਣਗੇ 26 ਮਰੀਨ ਰਾਫੇਲ ਲੜਾਕੂ ਜਹਾਜ਼
ਚੀਨ ਨਾਲ ਮੁਕਾਬਲਾ ਕਰਨ ਲਈ ਹਿੰਦ ਮਹਾਂਸਾਗਰ ’ਚ ਕੀਤੇ ਜਾਣਗੇ ਤਾਇਨਾਤ ਨਵੀਂ ਦਿੱਲੀ/ਬਿਊਰੋ ਨਿਊਜ਼ : …