ਹੁਸ਼ਿਆਰਪੁਰ : 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਭਾਰਤੀ ਜਨਤਾ ਪਾਰਟੀ ਪੰਜਾਬ ਦੀਆਂ ਸਾਰੀਆਂ 117 ਸੀਟਾਂ ‘ਤੇ ਚੋਣ ਲੜੇਗੀ। ਇਹ ਪ੍ਰਗਟਾਵਾ ਹੁਸ਼ਿਆਰਪੁਰ ਵਿਖੇ ਮੀਡੀਆ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਆਪਣੇ ਕਾਰਜਕਾਲ ਦੌਰਾਨ ਹਰੇਕ ਮੁਹਾਜ਼ ‘ਤੇ ਫ਼ੇਲ੍ਹ ਹੋ ਚੁੱਕੀ ਹੈ, ਜਿਸ ਦੇ ਚੱਲਦਿਆਂ ਸੂਬੇ ਵਿਚ ਅਰਾਜਿਕਤਾ ਵਾਲਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਦਲਿਤ ਵਿਦਿਆਰਥੀਆਂ ਦੇ ਵਜ਼ੀਫ਼ੇ ਵਿਚ ਹੋਏ ਘੁਟਾਲੇ ਸਬੰਧੀ ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਦੇ ਕੇ ਸਾਬਿਤ ਕਰ ਦਿੱਤਾ ਹੈ ਕਿ ਕਾਂਗਰਸ ਪੂਰੀ ਤਰ੍ਹਾਂ ਭ੍ਰਿਸ਼ਟਾਚਾਰੀਆਂ ਦੀ ਸਰਕਾਰ ਹੈ। ਨਵਜੋਤ ਸਿੰਘ ਸਿੱਧੂ ਦੇ ਭਾਜਪਾ ਵਿਚ ਸ਼ਾਮਲ ਹੋਣ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ‘ਚ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸਿੱਧੂ ਕਾਂਗਰਸ ਪਾਰਟੀ ਦੇ ਆਗੂ ਹਨ ਅਤੇ ਕਾਂਗਰਸ ਨੂੰ ਉਨ੍ਹਾਂ ਦੀ ਚਿੰਤਾ ਕਰਨੀ ਚਾਹੀਦੀ ਹੈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …