ਹਰਪਾਲ ਚੀਮਾ ਸਣੇ ‘ਆਪ’ ਦੇ ਕਈ ਐਮ.ਐਲ.ਏ.ਤੇ ਆਗੂ ਪੁਲਿਸ ਨੇ ਕੀਤੇ ਗ੍ਰਿਫਤਾਰ
ਚੰਡੀਗੜ੍ਹ/ਬਿਊਰੋ ਨਿਊਜ਼ : ਸਕਾਲਰਸ਼ਿਪ ਘੁਟਾਲਾ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਵਰਕਰ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿਚ ਕੈਪਟਨ ਅਮਰਿੰਦਰ ਦੇ ਫਾਰਮ ਹਾਊਸ ਦਾ ਘਿਰਾਓ ਕਰਨ ਪਹੁੰਚ ਗਏ।’ਆਪ’ ਦੇ 9 ਵਿਧਾਇਕ ਅਤੇ ਵਰਕਰ ਜਿਵੇਂ ਹੀ ਕੈਪਟਨ ਦੇ ਮੁੱਲਾਂਪੁਰ ਸਥਿਤ ਫਾਰਮ ਹਾਊਸ ਦੇ ਨੇੜੇ ਪੁੱਜੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ। ਇਸ ਦੌਰਾਨ ਆਪ ਵਰਕਰਾਂ ਅਤੇ ਪੁਲਿਸ ਵਿਚ ਹੱਥੋਪਾਈ ਤੇ ਧੱਕਾ ਮੁੱਕੀ ਵੀ ਹੋਈ।ਪੰਜਾਬ ਪੁਲਿਸ ਨੇ ਇਸ ਦੌਰਾਨ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਆਮ ਆਦਮੀ ਪਾਰਟੀ ਦੇ ਹੋਰ ਵਿਧਾਇਕਾਂ ਨੂੰ ਗ੍ਰਿਫਤਾਰ ਕਰਕੇ ਖਰੜ ਦੇ ਰੈਸਟ ਹਾਊਸ ਵਿਚ ਲਿਆਂਦਾ ਗਿਆ ਅਤੇ ਬਾਅਦ ਵਿਚ ਰਿਹਾਅ ਵੀ ਕਰ ਦਿੱਤਾ। ਇਸ ਮੌਕੇ ਹਰਪਾਲ ਚੀਮਾ ਨੇ ਕਿਹਾ ਕਿ ਸਾਧੂ ਸਿੰਘ ਧਰਮਸੋਤ ਨੇ ਕੇਂਦਰ ਵੱਲੋਂ ਆਈ ਸਕਾਲਰਸ਼ਿਪ ਸਕੀਮ ਅਧੀਨ ਕਰੋੜਾਂ ਰੁਪਏ ਦਾ ਘੁਟਾਲਾ ਕਰਕੇ ਦਲਿਤ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਹੈ।ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ‘ਤੇ ਦੋਸ਼ ਲਾਉਂਦਿਆਂ ਕਿਹਾ ਕਿ ਧਰਮਸੋਤ ਨੂੰ ਕਲੀਨ ਚਿੱਟ ਦੇਣਾ ਪੰਜਾਬ ਸਰਕਾਰ ਦੀ ਮਿਲੀਭੁਗਤ ਨੂੰ ਦਰਸਾਉਂਦਾ ਹੈ। ਚੀਮਾ ਨੇ ਕਿਹਾ ਕਿ ਮੰਤਰੀ ਨੂੰ ਤੁਰੰਤ ਬਰਖ਼ਾਸਤ ਕਰਕੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …