
ਜ਼ਮੀਨੀ ਵਿਵਾਦ ਦੇ ਚਲਦਿਆਂ ਲੈਂਡ ਮਾਫੀਆ ਨੇ ਲਈ ਜਾਨ
ਜੈਪੁਰ/ਬਿਊਰੋ ਨਿਊਜ਼
ਰਾਜਸਥਾਨ ਦੇ ਕਰੌਲੀ ਜ਼ਿਲ੍ਹੇ ਦੇ ਸਪੋਰਟਾ ਇਲਾਕੇ ‘ਚ ਪੁਜਾਰੀ ਬਾਬੂਲਾਲ ਵੈਸ਼ਨਵ ਨੂੰ ਕੁੱਝ ਲੋਕਾਂ ਨੇ ਬੁੱਧਵਾਰ ਨੂੰ ਪੈਟਰੋਲ ਪਾ ਕੇ ਜਲਾ ਦਿੱਤਾ। ਜੈਪੁਰ ਦੇ ਐਸਐਮਐਸ ਹਸਪਤਾਲ ‘ਚ ਇਲਾਜ ਦੇ ਦੌਰਾਨ ਪੁਜਾਰੀ ਦੀ ਮੌਤ ਹੋ ਗਈ। ਪੁਲਿਸ ਨੇ ਮੁੱਖ ਆਰੋਪੀ ਕੈਲਾਸ਼ ਮੀਣਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਬਾਕੀ ਆਰੋਪੀਆਂ ਦੀ ਭਾਲ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਟਵੀਟ ਕਰਕੇ ਕਿਹਾ ਕਿ ਬਾਬੂਲਾਲ ਵੈਸ਼ਨਵ ਦੀ ਹੱਤਿਆ ਬਹੁਤ ਦੁਖਦਾਈ ਅਤੇ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਸਮਾਜ ‘ਚ ਅਜਿਹੇ ਸ਼ਰਾਰਤੀ ਅਨਸਰਾਂ ਲਈ ਕੋਈ ਥਾਂ ਨਹੀਂ ਹੈ ਅਤੇ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਆਰੋਪੀ ਮੰਦਿਰ ਦੀ ਜ਼ਮੀਨ ‘ਤੇ ਕਬਜ਼ਾ ਕਰਨਾ ਚਾਹੁੰਦੇ ਸਨ। ਜਦੋਂ ਬਾਬੂਲਾਲ ਨੇ ਇਸ ਦਾ ਵਿਰੋਧ ਕੀਤਾ ਤਾਂ ਉਨ੍ਹਾਂ ਨੇ ਪੈਟਰੋਲ ਪਾ ਕੇ ਉਨ੍ਹਾਂ ਨੂੰ ਅੱਗ ਲਗਾ ਦਿੱਤੀ ਅਤੇ ਬਾਅਦ ਵਿਚ ਉਨ੍ਹਾਂ ਦੀ ਮੌਤ ਹੋ ਗਈ।