ਨਵੀਂ ਦਿੱਲੀ/ਬਿਊਰੋ ਨਿਊਜ਼
ਨਾਰਵੇ ਦੀ ਨੋਬਲ ਕਮੇਟੀ ਵਲੋਂ ਇਸ ਸਾਲ ਦੇ ਨੋਬਲ ਸ਼ਾਂਤੀ ਪੁਰਸਕਾਰ ਦੇ ਵਿਜੇਤਾ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਾਲ ਦਾ ਨੋਬਲ ਸ਼ਾਂਤੀ ਪੁਰਸਕਾਰ ਵਰਲਡ ਫੂਡ ਪ੍ਰੋਗਰਾਮ (ਡਬਲਯੂ. ਐਫ. ਪੀ.) ਨੂੰ ਦਿੱਤਾ ਗਿਆ ਹੈ। ਦੱਸ ਦਈਏ ਕਿ ਨੋਬਲ ਸ਼ਾਂਤੀ ਪੁਰਸਕਾਰ ਉਸ ਸ਼ਖ਼ਸੀਅਤ ਨੂੰ ਦਿੱਤਾ ਜਾਂਦਾ ਹੈ, ਜਿਸ ਨੇ ਦੁਨੀਆ ਭਰ ‘ਚ ਸ਼ਾਂਤੀ ਦੇ ਖੇਤਰ ‘ਚ ਕੋਈ ਬਹੁਤ ਹੀ ਪ੍ਰਭਾਵਸ਼ਾਲੀ ਕੰਮ ਕੀਤਾ ਹੁੰਦਾ ਹੈ। ਵਰਲਡ ਫੂਡ ਪ੍ਰੋਗਰਾਮ ਦੇ ਤਹਿਤ 2019 ‘ਚ 88 ਦੇਸ਼ਾਂ ਦੇ ਲਗਭਗ 9.7 ਕਰੋੜ ਲੋਕਾਂ ਤੱਕ ਸਹਾਇਤਾ ਪਹੁੰਚਾਈ ਗਈ। ਵਰਲਡ ਫੂਡ ਪ੍ਰੋਗਰਾਮ ਦੁਨੀਆ ਭਰ ‘ਚ ਭੁੱਖ ਨੂੰ ਮਿਟਾਉਣ ਅਤੇ ਖਾਣ ਵਾਲੇ ਪਦਾਰਥਾਂ ਦੀ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਵਾਲਾ ਸਭ ਤੋਂ ਵੱਡਾ ਸੰਗਠਨ ਹੈ।
Check Also
ਸ਼ਰਧਾਲੂਆਂ ਦੇ ਲਈ ਬੰਦ ਹੋਏ ਗੰਗੋਤਰੀ ਧਾਮ ਦੇ ਕਿਵਾੜ
17 ਨਵੰਬਰ ਨੂੰ ਬੰਦ ਕੀਤੇ ਜਾਣਗੇ ਬਦਰੀਨਾਥ ਧਾਮ ਦੇ ਕਿਵਾੜ ਗੜ੍ਹਵਾਲ : ਗੰਗੋਤਰੀਧਾਮ ਦੇ ਕਿਵਾੜ …