Breaking News
Home / ਪੰਜਾਬ / ਗੋਬਿੰਦ ਸਿੰਘ ਲੌਂਗੋਵਾਲ ਸਣੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਵੱਲੋਂ ਝਾੜੂ ਦੀ ਸੇਵਾ ਮੁਕੰਮਲ

ਗੋਬਿੰਦ ਸਿੰਘ ਲੌਂਗੋਵਾਲ ਸਣੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਵੱਲੋਂ ਝਾੜੂ ਦੀ ਸੇਵਾ ਮੁਕੰਮਲ

Image Courtesy :jagbani(punjabkesari)

ਅੰਮ੍ਰਿਤਰ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਤੋਂ ਸ੍ਰੀ ਦਰਬਾਰ ਸਾਹਿਬ ਤੱਕ ਵਿਰਾਸਤੀ ਮਾਰਗ ‘ਤੇ ਅੱਜ ਤੀਸਰੇ ਦਿਨ ਝਾੜੂ ਲਾ ਕੇ ਆਪਣੀ ਸੇਵਾ ਮੁਕੰਮਲ ਕੀਤੀ। ਸੇਵਾ ਦੀ ਸਮਾਪਤੀ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਬਾਕੀ ਅਹੁਦੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ। ਲੌਂਗੋਵਾਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਅਰਦਾਸ ਕੀਤੀ। ਤੀਸਰੇ ਦਿਨ ਸੇਵਾ ਕਰਨ ਵਾਲਿਆਂ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਰਜਿੰਦਰ ਸਿੰਘ ਮਹਿਤਾ, ਗੁਰਬਖ਼ਸ਼ ਸਿੰਘ ਖ਼ਾਲਸਾ, ਹਰਜਿੰਦਰ ਸਿੰਘ ਧਾਮੀ, ਜਗਸੀਰ ਸਿੰਘ ਮਾਂਗੇਆਣਾ, ਮੰਗਵਿੰਦਰ ਸਿੰਘ, ਸੁਰਜੀਤ ਸਿੰਘ ਕੰਗ, ਸ਼ੇਰ ਸਿੰਘ ਮੰਡਵਾਲਾ, ਭੁਪਿੰਦਰ ਸਿੰਘ, ਬੀਬੀ ਕੁਲਦੀਪ ਕੌਰ ਟੌਹੜਾ, ਗੁਰਪਾਲ ਸਿੰਘ ਗੋਰਾ, ਅਮਰਜੀਤ ਸਿੰਘ ਭਲਾਈਪੁਰ ਸ਼ਾਮਲ ਸਨ।

Check Also

ਬਿਕਰਮ ਮਜੀਠੀਆ ਨੇ ਰਵਨੀਤ ਬਿੱਟੂ ਵੱਲੋਂ ਕਿਸਾਨਾਂ ਦੀ ਤੁਲਨਾ ਤਾਲਿਬਾਨ ਨਾਲ ਕਰਨ ’ਤੇ ਚੁੱਕੇ ਸਵਾਲ

ਕਿਹਾ : ਬਿੱਟੂ ਸਪੱਸ਼ਟ ਕਰਨ ਕਿ ਉਨ੍ਹਾਂ ਦਾ ਬਿਆਨ ਨਿੱਜੀ ਹੈ ਜਾਂ ਫਿਰ ਭਾਜਪਾ ਦਾ …