ਸੁਰੱਖਿਆ ਬਲਾਂ ਨੇ ਚਾਰ ਅੱਤਵਾਦੀਆਂ ਨੂੰ ਮਾਰ ਮੁਕਾਇਆ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਰਗਿਲ ਵਿਜੈ ਦਿਵਸ ਮੌਕੇ ਭਾਰਤ-ਪਾਕਿ ਸਰਹੱਦ ‘ਤੇ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਸੁਰੱਖਿਆ ਬਲਾਂ ਦੀ ਚੌਕਸੀ ਕਾਰਨ ਚਾਰ ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਇਹ ਵੀ ਪਤਾ ਲੱਗਾ ਹੈ ਕਿ ਇੱਕ ਅੱਤਵਾਦੀ ਨੂੰ ਜਿਊਂਦਾ ਫੜ ਲਿਆ ਗਿਆ ਹੈ।ਜਾਣਕਾਰੀ ਮੁਤਾਬਕ ਅੱਜ ਕੁਪਵਾੜਾ ਵਿੱਚ ਅੱਤਵਾਦੀਆਂ ਦਾ ਇਕ ਗਰੁੱਪ ਸਰਹੱਦ ਅੰਦਰ ਘੁਸਪੈਠ ਦੀ ਕੋਸ਼ਿਸ਼ ਕਰ ਰਿਹਾ ਸੀ। ਇਸ ਦੌਰਾਨ ਉਨ੍ਹਾਂ ਦਾ ਟਾਕਰਾ ਗਸ਼ਤ ਕਰ ਰਹੇ ਸੁਰੱਖਿਆ ਬਲਾਂ ਨਾਲ ਹੋ ਗਿਆ। ਦੋਵਾਂ ਧਿਰਾਂ ਵਿਚਾਲੇ ਹੋਏ ਮੁਕਾਬਲੇ ਵਿੱਚ ਚਾਰ ਅੱਤਵਾਦੀ ਮਾਰੇ ਗਏ। ਇੱਕ ਅੱਤਵਾਦੀ ਨੂੰ ਜਿਊਂਦਾ ਫੜ ਲਿਆ ਗਿਆ। ਫੜਿਆ ਗਿਆ ਅੱਤਵਾਦੀ ਲਾਹੌਰ ਦਾ ਰਹਿਣ ਵਾਲਾ ਹੈ। ਉਸ ਨੇ ਆਪਣਾ ਨਾਂ ਬਹਾਦਰ ਅਲੀ ਦੱਸਿਆ ਹੈ। ਫੌਜ ਉਸ ਦੀ ਸ਼ਨਾਖ਼ਤ ਕਰ ਰਹੀ ਹੈ।
ਜ਼ਿਕਰਯੋਗ ਹੈ ਅੱਜ ਕਾਰਗਿਲ ਵਿਜੇ ਦਿਵਸ ਹੈ। ਅੱਜ ਦੇ ਦਿਨ ਭਾਰਤ ਨੇ 1999 ਵਿਚ ਕਾਰਗਿਲ ਜੰਗ ਜਿੱਤੀ ਸੀ ਅਤੇ ਪਾਕਿ ਘੁਸਪੈਠੀਆਂ ਕੋਲੋਂ ਕਾਰਗਿਲ ਨੂੰ ਅਜ਼ਾਦ ਕਰਵਾ ਕੇ ਤਿਰੰਗਾ ਲਹਿਰਾਇਆ ਸੀ।
Check Also
ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …