
ਸ਼ਨੀਵਾਰ ਨੂੰ ਕੀਤਾ ਜਾਵੇਗਾ ਅੰਤਿਮ ਸਸਕਾਰਨਵੀਂ ਦਿੱਲੀ/ਬਿਊਰੋ ਨਿਊਜ਼
ਬਿਹਾਰ ਦੇ ਕੱਦਾਵਰ ਆਗੂ ਅਤੇ ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਦਾ ਲੰਬੀ ਬਿਮਾਰੀ ਮਗਰੋਂ ਲੰਘੀ ਰਾਤ ਦਿੱਲੀ ਦੇ ਇਕ ਹਸਪਤਾਲ ਵਿਖੇ ਦੇਹਾਂਤ ਹੋ ਗਿਆ, ਉਹ 74 ਵਰ੍ਹਿਆਂ ਦੇ ਸਨ। ਲੰਘੇ ਵੀਰਵਾਰ ਦੀ ਰਾਤ ਨੂੰ ਉਨ੍ਹਾਂ ਦੇ ਦੇਹਾਂਤ ਦੀ ਖਬਰ ਉਨ੍ਹਾਂ ਦੇ ਪੁੱਤਰ ਅਤੇ ਲੋਕ ਜਨ ਸ਼ਕਤੀ ਪਾਰਟੀ ਦੇ ਪ੍ਰਧਾਨ ਚਿਰਾਗ ਪਾਸਵਾਨ ਨੇ ਦਿੱਤੀ। ਰਾਮਵਿਲਾਸ ਪਾਸਵਾਨ ਨੂੰ ਸ਼ਰਧਾਂਜਲੀ ਦੇਣ ਲਈ ਅੱਜ ਰਾਸ਼ਟਰਪਤੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅੰਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਰਾਹੁਲ ਗਾਂਧੀ ਸਮੇਤ ਬਹੁਤ ਸਾਰੇ ਆਗੂ ਉਨ੍ਹਾਂ ਦੇ ਘਰ ਪਹੁੰਚੇ। ਰਾਮਵਿਲਾਸ ਪਾਸਵਾਨ ਦੀ ਮ੍ਰਿਤਕ ਦੇਹ ਨੂੰ ਅੱਜ ਸ਼ਾਮੀ 5 ਵਜੇ ਦਿੱਲੀ ਤੋਂ ਪਟਨਾ ਲਿਜਾਇਆ ਗਿਆ। ਪਟਨਾ ਹਵਾਈ ਅੱਡੇ ਤੋਂ ਉਨ੍ਹਾਂ ਨੂੰ ਸਿੱਧਾ ਵਿਧਾਨ ਸਭਾ ਲਿਜਾਇਆ ਗਿਆ ਜਿੱਥੇ ਲੋਕ ਉਨ੍ਹਾਂ ਦੇ ਅੰਤਿਮ ਦਰਸ਼ਨ ਕਰ ਸਕਣਗੇ ਅਤੇ ਸ਼ਨਵੀਵਾਰ ਦੁਪਹਿਰ 1:30 ਵਜੇ ਪੂਰੇ ਸਰਕਾਰੀ ਸਨਮਾਨਾਂ ਨਾਲ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।