Breaking News
Home / ਪੰਜਾਬ / ਹਾਈਕੋਰਟ ਦਾ ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ

ਹਾਈਕੋਰਟ ਦਾ ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ

Image Courtesy :jagbani(punjabkesari)

ਰੱਦ ਕੀਤੀ ਫੀਸਾਂ ਬਾਰੇ ਪਟੀਸ਼ਨ ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ ਦਿੱਤਾ ਹੈ। ਪ੍ਰਾਈਵੇਟ ਸਕੂਲਾਂ ਨੇ ਪਿਛਲੇ ਹਫਤੇ ਡਿਵੀਜ਼ਨ ਬੈਂਚ ਵੱਲੋਂ ਦਿੱਤੇ ਫੈਸਲੇ ਨੂੰ ਚੁਣੌਤੀ ਦਿੱਤੀ ਸੀ। ਇਸ ਵਿੱਚ ਪ੍ਰਾਈਵੇਟ ਸਕੂਲਾਂ ਨੂੰ ਆਪਣੇ ਸਟਾਫ ਨੂੰ ਪੂਰੀ ਤਨਖਾਹ ਅਦਾ ਕਰਨ ਤੇ ਔਨਲਾਈਨ ਕਲਾਸ ਦੇਣ ਵਾਲੇ ਸਕੂਲਾਂ ਨੂੰ ਹੀ ਬੱਚਿਆਂ ਤੋਂ ਫੀਸ ਵਸੂਲਣ ਦੇ ਆਦੇਸ਼ ਦਿੱਤੇ ਸੀ। ਅੱਜ ਪੰਜਾਬ ਦੇ ਪ੍ਰਾਈਵੇਟ ਸਕੂਲਾਂ ਨੇ ਇਸ ਹੁਕਮ ਦੇ ਵਿਰੁੱਧ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕਰਦਿਆਂ, ਹੁਕਮ ਵਾਪਸ ਲੈਣ ਦੀ ਬੇਨਤੀ ਕੀਤੀ ਸੀ। ਹਾਈਕੋਰਟ ਨੇ ਉਸ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਦੱਸ ਦੇਈਏ ਕਿ ਪਿਛਲੇ ਹਫ਼ਤੇ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਬੱਚਿਆਂ ਤੋਂ ਮਹੀਨਾਵਾਰ ਫੀਸ, ਸਲਾਨਾ ਫੀਸ ਤੇ ਟਰਾਂਸਪੋਰਟ ਫੀਸ ਦੇ ਮਾਮਲੇ ਵਿੱਚ ਵੱਡਾ ਫੈਸਲਾ ਦਿੱਤਾ ਸੀ। ਇਸ ‘ਤੇ ਹਾਈਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਉਹੀ ਸਕੂਲ ਟਿਉਸ਼ਨ ਫੀਸ ਵਸੂਲ ਸਕਦੇ ਹਨ ਜੋ ਬੱਚਿਆਂ ਨੂੰ ਔਨਲਾਈਨ ਕਲਾਸਾਂ ਦੀ ਸਹੂਲਤ ਦੇ ਰਹੇ ਹਨ।

Check Also

ਕਰਨਲ ਬਾਠ ਕੁੱਟਮਾਰ ਮਾਮਲੇ ’ਚ ਐਸਆਈਟੀ ਦਾ ਗਠਨ

ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਜਾਂਚ ਟੀਮ ਦਾ ਬਣਾਇਆ ਮੁਖੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ …