Breaking News
Home / ਪੰਜਾਬ / ਪੰਜਾਬ ਭਰ ‘ਚ ਕਿਸਾਨਾਂ ਨੇ ਦੋ ਘੰਟੇ ਰੱਖਿਆ ਚੱਕਾ ਜਾਮ

ਪੰਜਾਬ ਭਰ ‘ਚ ਕਿਸਾਨਾਂ ਨੇ ਦੋ ਘੰਟੇ ਰੱਖਿਆ ਚੱਕਾ ਜਾਮ

Image Courtesy :jagbani(punjabkesari)

ਹਰਿਆਣਾ ਦੇ ਕਿਸਾਨਾਂ ਦਾ ਦਿੱਤਾ ਸਾਥ ਚੰਡੀਗੜ੍ਹ/ਬਿਊਰੋ ਨਿਊਜ਼:
ਅੱਜ ਸਮੁੱਚੇ ਪੰਜਾਬ ਭਰ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਦੋ ਘੰਟਿਆਂ ਲਈ ਚੱਕਾ ਜਾਮ ਕੀਤਾ ਗਿਆ। ਖੇਤੀ ਕਾਨੂੰਨਾਂ ਖਿਲਾਫ ਹਰਿਆਣਾ ਦੇ ਕਿਸਾਨਾਂ ‘ਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੇ ਖਿਲਾਫ ਪੰਜਾਬ ਦੇ ਕਿਸਾਨਾਂ ਨੇ 12 ਵਜੇ ਤੋਂ 2 ਵਜੇ ਤੱਕ ਚੱਕਾ ਜਾਮ ਕੀਤਾ ਗਿਆ ਹੈ। ਆਮ ਲੋਕਾਂ ਵੱਲੋਂ ਵੀ ਇਸ ਜਾਮ ਨੂੰ ਕਾਫੀ ਹੁੰਗਾਰਾ ਮਿਲਿਆ। ਪੰਜਾਬ ਦੇ ਕਿਸਾਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਰੇਲਵੇ ਲਾਈਨਾਂ ਤੇ ਸੜਕਾਂ ਜਾਮ ਕਰਕੇ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਇਸ ਦੇ ਨਾਲ ਹੀ ਕੁਝ ਦਿਨ ਪਹਿਲਾਂ ਹਰਿਆਣਾ ਵਿੱਚ ਕਿਸਾਨਾਂ ‘ਤੇ ਹੋਏ ਲਾਠੀਚਾਰਜ ਖਿਲਾਫ ਅੱਜ ਪੰਜਾਬ ਦੇ ਕਿਸਾਨਾਂ ਵੱਲੋਂ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਅੱਜ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਰਾਸ਼ਟਰੀ ਤੇ ਰਾਜ ਮਾਰਗਾਂ ਨੂੰ ਦੋ ਘੰਟੇ ਲਈ ਬੰਦ ਕਰਕੇ ਹਰਿਆਣਾ ਦੇ ਕਿਸਾਨਾਂ ਦੇ ਸੰਘਰਸ਼ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਜਾਮ ਦੁਪਹਿਰੇ 12:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਲਾਇਆ ਗਿਆ ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

Check Also

ਕਾਂਗਰਸੀ MP ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਟਿਕਟ ਦੀ ਦਾਅਵੇਦਾਰੀ ਛੱਡੀ

ਕਿਹਾ : ਟਿਕਟ ਮਿਲੇ ਜਾਂ ਨਾ ਮਿਲੇ ਕਾਂਗਰਸ ਪਾਰਟੀ ਵਿਚ ਹੀ ਰਹਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …