Breaking News
Home / ਭਾਰਤ / ਪਹਿਲੀ ਵਾਰ ਇਕੱਠੇ 44 ਪੁਲ ਹੋਏ ਦੇਸ਼ ਦੇ ਨਾਂ

ਪਹਿਲੀ ਵਾਰ ਇਕੱਠੇ 44 ਪੁਲ ਹੋਏ ਦੇਸ਼ ਦੇ ਨਾਂ

Image Courtesy :jagbani(punjabkesari)

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਉਦਘਾਟਨ

ਨਵੀਂ ਦਿੱਲੀ/ਬਿਊਰੋ ਨਿਊਜ਼
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ 7 ਰਾਜਾਂ ਦੇ ਸਰਹੱਦੀ ਇਲਾਕਿਆਂ ‘ਚ ਬਣੇ 44 ਪੁਲਾਂ ਦਾ ਵੀਡੀਓ ਕਾਨਫਰੰਸ ਰਾਹੀਂ ਉਦਘਾਟਨ ਕੀਤਾ। ਰਾਜਨਾਥ ਸਿੰਘ ਨੇ ਅਰੁਣਾਚਲ ਪ੍ਰਦੇਸ਼ ‘ਚ ਇਕ ਸੁਰੰਗ ਦਾ ਨੀਂਹ ਪੱਥਰ ਵੀ ਰੱਖਿਆ। ਬਾਰਡਰ ਰੋਡ ਆਰਗੇਨਾਈਜੇਸ਼ਨ ਨੇ ਕਿਹਾ ਕਿ ਇਨ੍ਹਾਂ ਪੁਲਾਂ ਦੀ ਨਾ ਕੇਵਲ ਰਣਨੀਤਿਕ ਅਹਿਮੀਅਤ ਹੈ ਬਲਕਿ ਦੂਰ-ਦੁਰਾਡੇ ਇਲਾਕਿਆਂ ਨਾਲ ਸੰਪਰਕ ਸਥਾਪਤ ਕਰਨ ‘ਚ ਵੀ ਮਦਦ ਮਿਲੇਗੀ। ਇਹ ਪੁਲ ਲੱਦਾਖ, ਅਰੁਣਾਚਲ ਪ੍ਰਦੇਸ਼,ਸਿੱਕਮ, ਹਿਮਾਚਲ ਪ੍ਰਦੇਸ਼, ਉਤਰਾਖੰਡ, ਪੰਜਾਬ ਅਤੇ ਜੰਮੂ-ਕਸ਼ਮੀਰ ‘ਚ ਬਣਾਏ ਗਏ ਹਨ। ਇਨ੍ਹਾਂ ਨਵੇਂ ਬਣੇ ਪੁਲਾਂ ਦੀ ਮਦਦ ਨਾਲ ਹਥਿਆਰਬੰਦ ਫੌਜੀ ਟੁਕੜੀਆਂ ਸਰਹੱਦ ‘ਤੇ ਫਾਰਵਰਡ ਲੋਕੇਸ਼ਨ ‘ਤੇ ਛੇਤੀ ਪਹੁੰਚ ਸਕਣਗੀਆਂ। ਚੀਨ ਨਾਲ ਚੱਲ ਰਹੇ ਵਿਵਾਦ ਦੇ ਚਲਦਿਆਂ ਭਾਰਤ ਸਰਹੱਦੀ ਇਲਾਕਿਆਂ ‘ਚ ਕਈ ਹੋਰ ਅਹਿਮ ਪ੍ਰੋਜੈਕਟਾਂ ‘ਤੇ ਵੀ ਕੰਮ ਕਰ ਰਿਹਾ ਹੈ।

Check Also

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸ਼ਿਵਰਾਜ ਸਿੰਘ ਚੌਹਾਨ ਨਾਲ ਕੀਤੀ ਮੁਲਾਕਾਤ ਕਿਸਾਨ ਸੰਗਠਨਾਂ ਵੱਲੋਂ ਸੌਂਪੇ ਮੰਗ ਪੱਤਰ ਖੇਤੀ ਮੰਤਰੀ ਚੌਹਾਨ ਨੂੰ ਸੌਂਪੇ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਵੱਖ-ਵੱਖ ਕਿਸਾਨ ਸੰਗਠਨਾਂ ਵੱਲੋਂ ਸੌਂਪੇ ਗਏ ਮੰਗ ਪੱਤਰ ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਸੌਂਪ ਦਿੱਤੇ ਅਤੇ ਉਨ੍ਹਾਂ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਅਪੀਲ ਵੀ ਕੀਤੀ। ਸੰਤ ਸੀਚੇਵਾਲ ਨੇ ਕਿਹਾ ਕਿ ਕਿਸਾਨ ਅਤੇ ਮਜ਼ਦੂਰ ਸੰਗਠਨ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੇ ਹਨ। ਕਿਸਾਨ ਸੰਗਠਨਾਂ ਵੱਲੋਂ ਸੌਂਪੇ ਗਏ ਮੰਗ ਪੱਤਰਾਂ ’ਚ ਉਨ੍ਹਾਂ ਦੀਆਂ ਜਾਇਜ਼ ਮੰਗਾਂ ਹਨ ਜੋ ਪੰਜਾਬ ਅਤੇ ਦੇਸ਼ ਦੇ ਹਿਤ ’ਚ ਹਨ। ਉਨ੍ਹਾਂ ਆਪਣੇ ਪੱਤਰ ’ਚ ਕਿਹਾ ਕਿ ਡੇਖ ਸਾਲ ਤੱਕ ਚਲੇ ਕਿਸਾਨ ਅੰਦੋਲਨ ਦੌਰਾਨ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਜੋ ਮੰਗਾਂ ਮੰਨੀਆਂ ਸਨ ਉਨ੍ਹਾਂ ਨੂੰ ਹੁਣ ਤੱਕ ਲਾਗੂ ਨਹੀਂ ਕੀਤਾ ਗਿਆ। ਜਿਸ ਦੇ ਚਲਦਿਆਂ ਕਿਸਾਨ ਅਤੇ ਮਜ਼ਦੂਰ ਫਿਰ ਤੋਂ ਸੰਘਰਸ਼ ਕਰ ਰਹੇ ਸਨ। ਸੰਤ ਸੀਚੇਵਾਲ ਨੇ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਪੀਲ ਕੀਤੀ ਕਿ ਕਿਸਾਨਾਂ ਨੂੰ ਸੜਕਾਂ ’ਤੇ ਰੋਕਿਆ ਨਾ ਜਾਵੇ ਬਲਕਿ ਉਨ੍ਹਾਂ ਦੇ ਲਈ ਖੇਤਾਂ ’ਚ ਕੰਮ ਕਰਨ ਦਾ ਮਾਹੌਲ ਬਣਾਇਆ ਜਾਵੇ।

ਕਿਸਾਨ ਸੰਗਠਨਾਂ ਵੱਲੋਂ ਸੌਂਪੇ ਮੰਗ ਪੱਤਰ ਖੇਤੀ ਮੰਤਰੀ ਚੌਹਾਨ ਨੂੰ ਸੌਂਪੇ ਨਵੀਂ ਦਿੱਲੀ/ਬਿਊਰੋ ਨਿਊਜ਼ : …