
ਸ਼ਿਮਲਾ/ਬਿਊਰੋ ਨਿਊਜ਼
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਦੇ ਕੋਰੋਨਾ ਤੋਂ ਪੀੜਤ ਹੋਣ ਦੀ ਖ਼ਬਰ ਮਿਲੀ ਹੈ। ਟਵਿੱਟਰ ‘ਤੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਜੈਰਾਮ ਠਾਕੁਰ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਕਿਸੇ ਕੋਰੋਨਾ ਪਾਜ਼ੀਟਿਵ ਵਿਅਕਤੀ ਦੇ ਸੰਪਰਕ ‘ਚ ਆਉਣ ਕਾਰਨ ਮੈਂ ਬੀਤੇ ਇਕ ਹਫ਼ਤੇ ਤੋਂ ਆਪਣੀ ਰਿਹਾਇਸ਼ ‘ਤੇ ਹੀ ਇਕਾਂਤਵਾਸ ‘ਚ ਸਾਂ। ਬੀਤੇ ਦੋ ਦਿਨਾਂ ਤੋਂ ਕੋਰੋਨਾ ਦੇ ਕੁਝ ਲੱਛਣ ਆਉਣ ਮਗਰੋਂ ਅੱਜ ਕੋਰੋਨਾ ਟੈਸਟ ਕਰਵਾਇਆ, ਜਿਸ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਡਾਕਟਰਾਂ ਦੀ ਸਲਾਹ ਅਨੁਸਾਰ ਮੈਂ ਆਪਣੇ ਆਪ ਨੂੰ ਆਪਣੀ ਸਰਕਾਰੀ ਰਿਹਾਇਸ਼ ‘ਚ ਹੀ ਆਈਸੋਲੇਟ ਕੀਤਾ ਹੋਇਆ ਹੈ।