19.1 C
Toronto
Friday, August 28, 2026
spot_img
Homeਪੰਜਾਬਮੁਕਤਸਰ ਦੇ ਪਿੰਡ ਹਰੀ ਕੇ ਕਲਾਂ ਨੇ ਕੀਤਾ ਵੱਡਾ ਫੈਸਲਾ

ਮੁਕਤਸਰ ਦੇ ਪਿੰਡ ਹਰੀ ਕੇ ਕਲਾਂ ਨੇ ਕੀਤਾ ਵੱਡਾ ਫੈਸਲਾ

ਮੁਕਤਸਰ ਦੇ ਪਿੰਡ ਹਰੀ ਕੇ ਕਲਾਂ ਨੇ ਕੀਤਾ ਵੱਡਾ ਫੈਸਲਾਸਿਆਸੀ ਆਗੂਆਂ ਦੀ ਪਿੰਡ ‘ਚ ਐਂਟਰੀ ਕੀਤੀ ਬੈਨ

ਸ਼੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼
ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਖਿਲਾਫ ਲੋਕਾਂ ਵੱਲੋਂ ਰੋਸ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਮੁਕਤਸਰ ਦੇ ਪਿੰਡ ਹਰੀ ਕੇ ਕਲਾਂ ਵਿੱਚ ਪੋਸਟਰ ਲਾਏ ਗਏ ਹਨ। ਇਨ੍ਹਾਂ ਪੋਸਟਰਾਂ ‘ਤੇ ਲਿਖਿਆ ਹੈ ਕਿ ਜੋ ਕਿਸਾਨਾਂ ਨਾਲ ਖੜ੍ਹੇਗਾ, ਉਹੀ ਪਿੰਡ ‘ਚ ਵੜੇਗਾ। ਇਸ ‘ਤੇ ਲੋਕਾਂ ਵੱਲੋਂ ਰੋਸ ਪ੍ਰਦਰਸ਼ਨ ਕਰਦਿਆਂ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਬਲਾਕ ਮੁਖੀ ਖੁਸ਼ਵੰਤ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਪਾਸ ਖੇਤੀ ਕਾਨੂੰਨ ਕਿਸਾਨ ਵਿਰੋਧੀ ਹਨ। ਇਹ ਕਿਸਾਨ ਲਈ ਨੁਕਸਾਨਦੇਹ ਹੈ। ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਬਿੱਲਾਂ ਨੂੰ ਵਾਪਸ ਨਹੀਂ ਲੈਂਦੀ, ਉਦੋਂ ਤਕ ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਇਹ ਸੰਘਰਸ਼ ਜਾਰੀ ਰਹੇਗਾ। ਇਸ ਦੇ ਨਾਲ ਹੀ ਕਿਸੇ ਵੀ ਰਾਜਨੀਤਕ ਪਾਰਟੀ ਦੇ ਕਿਸੇ ਵੀ ਆਗੂ ਨੂੰ ਪਿੰਡ ਨਹੀਂ ਆਉਣ ਦਿੱਤਾ ਜਾਵੇਗਾ।

RELATED ARTICLES
POPULAR POSTS