Breaking News
Home / ਪੰਜਾਬ / ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 5 ਦਿਨ ਦਾ ਵੀਜ਼ਾ ਦੇਵੇਗੀ ਪਾਕਿ ਸਰਕਾਰ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 5 ਦਿਨ ਦਾ ਵੀਜ਼ਾ ਦੇਵੇਗੀ ਪਾਕਿ ਸਰਕਾਰ

ਸ਼੍ਰੋਮਣੀ ਕਮੇਟੀ ਨੇ ਮੰਗੇ ਪਾਸਪੋਰਟ

ਅੰਮ੍ਰਿਤਸਰ/ਬਿਊਰੋ ਨਿਊਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ‘ਚ ਕੁਝ ਹੀ ਸਮਾਂ ਬਾਕੀ ਹੈ, ਜਿਸ ਨੂੰ ਲੈ ਕੇ ਪਾਕਿਸਤਾਨ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਇਸ ਵਾਰ ਪਾਕਿਸਤਾਨ ਸਰਕਾਰ ਗੁਰਪੁਰਬ ਮੌਕੇ ਸ਼ਰਧਾਲੂਆਂ ਨੂੰ ਨਨਕਾਣਾ ਸਾਹਿਬ ਆਉਣ ਲਈ ਸਿਰਫ ਪੰਜ ਦਿਨ ਦਾ ਵੀਜ਼ਾ ਦੇਵੇਗੀ। ਸ਼ਰਧਾਲੂ 27 ਨਵੰਬਰ ਨੂੰ ਅਟਾਰੀ ਵਾਘਾ ਸਰਹੱਦ ਰਾਹੀਂ ਪਾਕਿਸਤਾਨ ਜਾ ਸਕਣਗੇ ਤੇ 30 ਨਵੰਬਰ ਨੂੰ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ। ਪਹਿਲੀ ਸਤੰਬਰ ਨੂੰ ਸੰਗਤਾਂ ਨੂੰ ਭਾਰਤ ਵਾਪਸ ਭੇਜ ਦਿੱਤਾ ਜਾਵੇਗਾ। ਨਨਕਾਣਾ ਸਾਹਿਬ ਤੋਂ ਇਲਾਵਾ ਹੋਰਨਾਂ ਧਾਰਮਿਕ ਸਥਾਨਾਂ ‘ਤੇ ਸ਼ਰਧਾਲੂ ਨਹੀਂ ਜਾ ਸਕਣਗੇ। ਇਸ ਤੋਂ ਪਹਿਲਾਂ ਪਾਕਿਸਤਾਨ ਸਰਕਾਰ ਭਾਰਤੀ ਸਿੱਖ ਸੰਗਤਾਂ ਨੂੰ ਕਰੀਬ 15 ਦਿਨ ਦਾ ਵੀਜ਼ਾ ਦਿੰਦੀ ਸੀ। ਉਧਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਨਨਕਾਣਾ ਸਾਹਿਬ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥੇ ਲਈ ਸੰਗਤਾਂ ਪਾਸੋਂ ਪਾਸਪੋਰਟ ਮੰਗੇ ਹਨ।

Check Also

ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਮੁੜ ਕਾਂਗਰਸ ਪਾਰਟੀ ਵਿਚ ਹੋਏ ਸ਼ਾਮਲ

ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਨੂੰ ਛੱਡ ‘ਆਪ’ ਵਿਚ ਹੋਏ ਸਨ ਸ਼ਾਮਲ ਖਰੜ/ਬਿਊਰੋ ਨਿਊਜ਼ …