Breaking News
Home / ਪੰਜਾਬ / ਕਿਸਾਨ ਅੰਦੋਲਨ ਨੂੰ ਹਲਕੇ ‘ਚ ਹੀ ਲੈਂਦੀ ਰਹੀ ਮੋਦੀ ਸਰਕਾਰ

ਕਿਸਾਨ ਅੰਦੋਲਨ ਨੂੰ ਹਲਕੇ ‘ਚ ਹੀ ਲੈਂਦੀ ਰਹੀ ਮੋਦੀ ਸਰਕਾਰ

Image Courtesy :globalpunjabtv

ਹਾਲਾਤ ਵਿਗੜਦੇ ਵੇਖ ਹੁਣ ਘੜੀ ਨਵੀਂ ਰਣਨੀਤੀ

ਚੰਡੀਗੜ੍ਹ/ਬਿਊਰੋ ਨਿਊਜ਼
ਖੇਤੀ ਕਾਨੂੰਨਾਂ ਖਿਲਾਫ ਪੰਜਾਬ ਤੋਂ ਸ਼ੁਰੂ ਹੋਇਆ ਕਿਸਾਨ ਅੰਦੋਲਨ ਪੂਰੇ ਦੇਸ਼ ਵਿੱਚ ਫੈਲਦਾ ਜਾ ਰਿਹਾ ਹੈ। ਪੰਜਾਬ ਵਿੱਚ 24 ਸਤੰਬਰ ਤੋਂ ਸ਼ੁਰੂ ਹੋਇਆ ਅੰਦੋਲਨ ਨਿੱਤ ਮਘਦਾ ਜਾ ਰਿਹਾ ਹੈ। ਮੋਦੀ ਸਰਕਾਰ ਸ਼ੁਰੂ ਵਿੱਚ ਇਸ ਨੂੰ ਬੜੇ ਹਲਕੇ ਵਿੱਚ ਲੈ ਰਹੀ ਸੀ। ਬੀਜੇਪੀ ਲੀਡਰਾਂ ਵੱਲੋਂ ਇਸ ਨੂੰ ਕਾਂਗਰਸ ਤੇ ਦੂਜੀਆਂ ਵਿਰੋਧੀ ਧਿਰਾਂ ਦੀ ਸ਼ਰਾਰਤ ਕਰਾਰ ਦਿੱਤਾ ਜਾ ਰਿਹਾ ਸੀ। ਹੁਣ ਜਿਉਂ-ਜਿਉਂ ਦੇਸ਼ ਭਰ ਦੇ ਕਿਸਾਨਾਂ ਅੰਦਰ ਰੋਸ ਵਧਣ ਲੱਗਾ ਤਾਂ ਕੇਂਦਰ ਦੀ ਬੀਜੇਪੀ ਸਰਕਾਰ ਹਰਕਤ ਵਿੱਚ ਆਈ ਹੈ। ਹੁਣ ਮੋਦੀ ਸਰਕਾਰ ਇਸ ਮਸਲੇ ਦਾ ਜਲਦ ਤੋਂ ਜਲਦ ਹੱਲ ਚਾਹੁੰਦੀ ਹੈ। ਇਸ ਲਈ ਸਰਕਾਰ ਨੇ ਖਾਸ ਰਣਨੀਤੀ ਉਲੀਕੀ ਹੈ। ਇੱਕ ਪਾਸੇ ਸਰਕਾਰ ਨੇ ਆਪਣੇ ਸੀਨੀਅਰ ਮੰਤਰੀ ਤੇ ਲੀਡਰ ਮੈਦਾਨ ਵਿੱਚ ਉਤਾਰੇ ਹਨ ਜੋ ਕਿਸਾਨਾਂ ਦੇ ਸ਼ੰਕੇ ਦੂਰ ਕਰਨ ਦੀ ਕੋਸ਼ਿਸ਼ ਕਰਨਗੇ। ਇਸ ਦੇ ਨਾਲ ਹੀ ਸਰਕਾਰ ਨੇ ਕਿਸਾਨ ਜਥੇਬੰਦੀਆਂ ਨਾਲ ਗੱਲ਼ਬਾਤ ਤੋਰਨ ਦਾ ਫੈਸਲਾ ਕੀਤਾ ਹੈ। ਕੇਂਦਰ ਸਰਕਾਰ ਨੇ ਪਹਿਲਾਂ ਵੀ ਗੱਲ਼ਬਾਤ ਦਾ ਸੱਦਾ ਦਿੱਤਾ ਸੀ ਪਰ ਕਿਸਾਨਾਂ ਨੂੰ ਸਰਕਾਰ ਦੀ ਨੀਅਤ ‘ਤੇ ਸ਼ੱਕ ਸੀ ਅਤੇ ਗੱਲਬਾਤ ਕਰਨ ਤੋਂ ਮਨ੍ਹਾਂ ਕਰ ਦਿੱਤਾ ਸੀ ਪ੍ਰੰਤੂ ਹੁਣ ਹੁਣ ਕੇਂਦਰ ਸਰਕਾਰ ਨੇ ਦੁਬਾਰਾ ਕਿਸਾਨ ਧਿਰਾਂ ਨੂੰ ਗੱਲਬਾਤ ਦਾ ਸੱਦਾ ਦਿੱਤਾ ਹੈ।

Check Also

ਭਾਜਪਾ ਆਗੂ ਰੌਬਿਨ ਸਾਂਪਲਾ ਆਮ ਆਦਮੀ ਪਾਰਟੀ ’ਚ ਸ਼ਾਮਲ

ਸਾਬਕਾ ਮੰਤਰੀ ਵਿਜੇ ਸਾਂਪਲਾ ਦੇ ਨਜ਼ਦੀਕੀ ਰਿਸ਼ਤੇਦਾਰ ਹਨ ਰੌਬਿਨ ਸਾਂਪਲਾ ਜਲੰਧਰ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ …