ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਖੇਤੀ ਸੁਧਾਰ ਕਾਨੂੰਨਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨਾਂ ‘ਤੇ ਸੁਣਵਾਈ ਕਰਦਿਆਂ ਕੇਂਦਰ ਸਰਕਾਰ ਨੂੰ ਨੋਟਿਸ ਭੇਜਿਆ ਹੈ। ਅਦਾਲਤ ਨੇ ਇਸ ਮਾਮਲੇ ‘ਤੇ ਕੇਂਦਰ ਸਰਕਾਰ ਕੋਲੋਂ ਚਾਰ ਹਫ਼ਤਿਆਂ ‘ਚ ਜਵਾਬ ਮੰਗਿਆ ਹੈ। ਦੱਸ ਦਈਏ ਕਿ ਕਿਸਾਨਾਂ ਦੇ ਭਾਰੀ ਵਿਰੋਧ ਦੇ ਬਾਵਜੂਦ ਪਿਛਲੇ ਮਹੀਨੇ ਸੰਸਦ ‘ਚ ਖੇਤੀ ਨਾਲ ਸਬੰਧਤ ਇਹ ਤਿੰਨ ਕਾਨੂੰਨ ਪਾਸ ਹੋਏ ਸਨ। ਰਾਸ਼ਟਰਪਤੀ ਵਲੋਂ ਦਸਤਖ਼ਤ ਕੀਤੇ ਜਾਣ ਮਗਰੋਂ 27 ਸਤੰਬਰ ਤੋਂ ਇਹ ਬਿੱਲ ਕਾਨੂੰਨ ਬਣ ਚੁੱਕੇ ਹਨ, ਜਿਸ ਤੋਂ ਬਾਅਦ ਕਿਸਾਨਾਂ ‘ਚ ਹੋਰ ਵੀ ਭਾਰੀ ਰੋਹ ਪਾਇਆ ਜਾ ਰਿਹਾ ਹੈ ਅਤੇ ਦੇਸ਼ ਭਰ ਵਿਚ ਕਿਸਾਨ ਜਥੇਬੰਦੀਆਂ ਵੱਲੋਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲਗਾਤਾਰ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
Home / ਭਾਰਤ / ਖੇਤੀ ਕਾਨੂੰਨਾਂ ‘ਤੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਭੇਜਿਆ ਨੋਟਿਸ, ਚਾਰ ਹਫ਼ਤਿਆਂ ‘ਚ ਮੰਗਿਆ ਜਵਾਬ
Check Also
ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …