ਕਿਸਾਨਾਂ ਨੇ ਕਿਹਾ ਕਿ ਜ਼ਰੂਰੀ ਵਸਤਾਂ ਲੈ ਕੇ ਆਉਣ ਵਾਲੀਆਂ ਰੇਲ ਗੱਡੀਆਂ ਨੂੰ ਰਸਤਾ ਦਿੱਤਾ ਜਾਵੇਗਾਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼
ਨਵੇਂ ਖੇਤੀ ਕਾਨੂੰਨਾਂ ਖਿਲਾਫ਼ ਪੰਜਾਬ ‘ਚ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਵੱਖ-ਵੱਖ ਵਰਗਾਂ ਵੱਲੋਂ ਵੱਡਾ ਸਹਿਯੋਗ ਮਿਲ ਰਿਹਾ ਹੈ। ਪੰਜਾਬੀ ਗਾਇਕ ਵੀ ਸੰਘਰਸ਼ ਵਿੱਚ ਵੱਡਾ ਸਾਥ ਦੇ ਰਹੇ ਹਨ। ਸ੍ਰੀ ਮੁਕਤਸਰ ਸਾਹਿਬ ਵਿਖੇ ਰੇਲ ਟਰੈਕ ‘ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ‘ਚ ਪੰਜਾਬੀ ਲੋਕ ਗਾਇਕ ਕੰਵਰ ਗਰੇਵਾਲ, ਗੁਰਵਿੰਦਰ ਬਰਾੜ, ਹਰਫ਼ ਚੀਮਾ ਅਤੇ ਸਮਾਜ ਸੇਵੀ ਲੱਖਾ ਸਿਧਾਣਾ ਪਹੁੰਚੇ। ਧਰਨੇ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਇੱਕਜੁੱਟਤਾ ਨਾਲ ਸੰਘਰਸ਼ ਚੱਲ ਰਿਹਾ ਹੈ, ਕੇਂਦਰ ਦੀ ਸਰਕਾਰ ਨੂੰ ਝੁਕਣਾ ਹੀ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਵਰਗ ਨੂੰ ਇਸ ਸੰਘਰਸ਼ ਵਿੱਚ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੁਣ ਕਿਸਾਨੀ ਸੰਘਰਸ਼ ਨੂੰ ਖਿੰਡਾਉਣਾ ਚਾਹੁੰਦੀ ਹੈ ਤਾਂ ਹੀ ਕੋਲੇ, ਖਾਦ ਅਤੇ ਜਰੂਰੀ ਵਸਤਾਂ ਦੀਆਂ ਰੇਲ ਗੱਡੀਆਂ ਸਬੰਧੀ ਗੱਲ ਕੀਤੀ ਜਾ ਰਹੀ ਹੈ, ਜਦਕਿ ਕਿਸਾਨ ਸਪੱਸ਼ਟ ਕਰ ਚੁੱਕੇ ਹਨ ਕਿ ਜੇਕਰ ਕੋਈ ਅਜਿਹੀ ਗੱਡੀ ਆਉਂਦੀ ਤਾਂ ਉਹ ਰਸਤਾ ਦੇਣਗੇ।
Check Also
ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਯਾਤਰਾ ਚੌਥੇ ਦਿਨ ਵੀ ਜਾਰੀ
ਲੋਕਾਂ ਵੱਲੋਂ ਥਾਂ-ਥਾਂ ’ਤੇ ਯਾਤਰਾ ਕੀਤਾ ਗਿਆ ਸਵਾਗਤ ਗੁਰਦਾਸਪੁਰ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਗੁਲਾਬ …