ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਵੀ ਸੰਘਰਸ਼ ‘ਚ ਡਟੇ
ਨਵੀਂ ਦਿੱਲੀ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਵਲੋਂ ਖੇਤੀ ਕਨੂੰਨ ਦੇ ਵਿਰੋਧ ‘ਚ ਦਿੱਲੀ ਵਿਖੇ ਜੰਤਰ-ਮੰਤਰ ‘ਤੇ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਸੀ। ਅੱਜ ਭਗਵੰਤ ਮਾਨ ਪੰਜਾਬ ਦੇ ਕਿਸਾਨਾਂ ਸਣੇ ਦਿੱਲੀ ਦੇ ਜੰਤਰ ਮੰਤਰ ਵਿਖੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਇਸ ‘ਚ ਉਹ ਕਿਸਾਨ ਵੀ ਹਨ ਜੋ ਆਮ ਆਦਮੀ ਪਾਰਟੀ ਦੇ ਸਮਰਥਨ ‘ਚ ਇੱਥੇ ਪਹੁੰਚੇ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਸਭ ਦਾ ਸਮਰਥਨ ਕਰਨ ਲਈ ਜੰਤਰ-ਮੰਤਰ ਵਿਖੇ ਪਹੁੰਚੇ। ਇੱਥੇ ਕਿਸਾਨ ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕੇਂਦਰ ਤੋਂ ਲੈ ਕੇ ਪੰਜਾਬ ਸਰਕਾਰ ਨੂੰ ਨਿਸ਼ਾਨਾ ਬਣਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਤੇ ਐਮਐਸਪੀ ਕਾਨੂੰਨ ਲਿਆਉਣ ਦੀ ਗੱਲ ਕੀਤੀ। ਕੇਂਦਰ ਸਰਕਾਰ ਜਿਹੜੇ ਖੇਤੀ ਕਾਨੂੰਨ ਲੈ ਕੇ ਆਈ, ਉਹ ਕਿਸਾਨ ਮਾਰੂ ਹਨ।