ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਸਰਕਾਰ ਵੱਲੋਂ ਭੇਜੇ ਦੂਜੇ ਸੱਦੇ ਨੂੰ ਵੀ ਠੋਕਰ ਮਾਰ ਦਿੱਤੀ ਹੈ ਅਤੇ ਗੱਲਬਾਤ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਖੇਤੀ ਮੰਤਰਾਲੇ ਨੇ 14 ਅਕਤੂਬਰ ਨੂੰ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਲਈ ਦਿੱਲੀ ਆਉਣ ਦਾ ਸੱਦਾ ਦਿੱਤਾ ਸੀ। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਪਹਿਲਾਂ ਵੀ ਕੇਂਦਰੀ ਖੇਤੀਬਾੜੀ ਸਕੱਤਰ ਸੰਜੇ ਅਗਰਵਾਲ ਨਾਲ ਮੀਟਿੰਗ ਕਰਨ ਤੋਂ ਇਨਕਾਰ ਦਿੱਤਾ ਸੀ। ਪਹਿਲਾਂ ਵੀ ਪੰਜਾਬ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਗੱਲਬਾਤ ਲਈ ਸੱਦਾ ਦਿੱਤਾ ਗਿਆ ਸੀ ਪਰ ਕਿਸਾਨਾਂ ਵੱਲੋਂ ਇਹ ਸੱਦਾ ਠੁਕਰਾ ਦਿੱਤਾ ਗਿਆ ਸੀ।
Check Also
ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫਾ
ਹਰਜਿੰਦਰ ਸਿੰਘ ਧਾਮੀ ਤੀਜੀ ਵਾਰ ਬਣੇ ਸਨ ਐਸਜੀਪੀਸੀ ਦੇ ਪ੍ਰਧਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …