16 ਸਾਲ ਲੰਮੀ ਭੁੱਖ ਹੜਤਾਲ ਖਤਮ ਕਰਨ ਦਾ ਕੀਤਾ ਐਲਾਨ
ਨਵੀਂ ਦਿੱਲੀ/ਬਿਊਰੋ ਨਿਊਜ਼
ਸਸ਼ਤਰ ਬਲ ਵਿਸ਼ੇਸ਼ ਅਧਿਕਾਰ ਕਾਨੂੰਨ ਹਟਾਉਣ ਦੀ ਮੰਗ ਨੂੰ ਲੈ ਕੇ ਇਰੋਮ ਸ਼ਰਮੀਲਾ 16 ਸਾਲਾਂ ਤੋਂ ਭੁੱਖ ਹੜਤਾਲ ਕਰ ਰਹੀ ਸੀ। ਮਨੀਪੁਰ ਦੀ ਮਨੁੱਖੀ ਹੱਕਾਂ ਦੀ ਰਖਵਾਲੀ ਕਰਨ ਵਾਲੀ ਸ਼ਰਮੀਲਾ ਨੇ ਹੁਣ ਭੁੱਖ ਹੜਤਾਲ ਖ਼ਤਮ ਕਰਨ ਦਾ ਐਲਾਨ ਕੀਤਾ ਹੈ।
ਸ਼ਰਮੀਲਾ ਨੇ 9 ਅਗਸਤ ਨੂੰ ਆਪਣੀ ਭੁੱਖ ਹੜਤਾਲ ਖਤਮ ਕਰਨ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਐਲਾਨ ਕੀਤਾ ਕਿ ਉਹ ਮਨੀਪੁਰ ਵਿਧਾਨ ਸਭਾ ਦੀ ਚੋਣ ਲੜਨਗੇ। ਸ਼ਰਮੀਲਾ ਨੂੰ ਆਇਰਨ ਲੇਡੀ ਵੀ ਕਿਹਾ ਜਾਂਦਾ ਹੈ। ਇਸ ਦੌਰਾਨ ਉਨ੍ਹਾਂ ਨੂੰ ਕਈ ਵਾਰ ਗ੍ਰਿਫਤਾਰ ਕੀਤਾ ਗਿਆ। ਉਸ ਨੂੰ ਜ਼ਬਰੀ ਨੇਜ਼ਲ ਟਿਊਬ ਜ਼ਰੀਏ ਖਾਣਾ ਵੀ ਖੁਵਾਇਆ ਗਿਆ। ਸ਼ਰਮੀਲਾ ਲਈ ਸਭ ਤੋਂ ਜ਼ਿਆਦਾ ਮਾੜੀ ਗੱਲ ਇਹ ਰਹੀ ਕਿ ਉਸ ਨੂੰ ਇਸ ਗੱਲ ਦਾ ਮਲਾਲ ਹੈ ਕਿ ਜਿਸ ਮਕਸਦ ਲਈ ਉਹ ਲੜ ਰਹੀ ਹੈ, ਉਸ ਲਈ ਲੋਕਾਂ ਦਾ ਹੁਣ ਜ਼ਿਆਦਾ ਸਮਰਥਨ ਨਹੀਂ ਮਿਲ ਰਿਹਾ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …