
ਕੇਂਤਰੀ ਸਿਹਤ ਮੰਤਰੀ ਹਰਸ਼ਵਰਧਨ ਨੇ ਕੀਤਾ ਖੁਲਾਸਾ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਭਰ ‘ਚ ਕਰੋਨਾ ਮਰੀਜ਼ਾਂ ਦੇ ਲਈ ਇਕ ਚੰਗੀ ਖ਼ਬਰ ਆਈ ਹੈ। ਕਰੋਨਾ ਵੈਕਸੀਨ ‘ਤੇ ਤੇਜੀ ਨਾਲ ਕੰਮ ਚੱਲ ਰਿਹਾ ਹੈ। ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਨੇ ਅੱਜ ਕਿਹਾ ਕਿ ਸਾਨੂੰ ਪੂਰੀ ਉਮੀਦ ਹੈ ਕਿ ਜਿਸ ਤਰ੍ਹਾਂ ਹੀ ਨਵਾਂ ਸਾਲ ਸ਼ੁਰੂ ਹੋਵੇਗਾ ਦੇਸ਼ ‘ਚ ਕਰੋਨਾ ਵੈਕਸੀਨ ਆ ਜਾਵੇਗੀ। ਦੇਸ਼ ਭਰ ‘ਚ ਇਸ ਦੀ ਡਿਸਟ੍ਰੀਬਿਊਸ਼ਨ ਦੀ ਪਲਾਨਿੰਗ ‘ਤੇ ਕੰਮ ਸ਼ੁਰੂ ਹੋ ਗਿਆ ਹੈ। ਉਮੀਦ ਹੈ ਜੁਲਾਈ 2021 ਤੱਕ ਅਸੀਂ ਦੇਸ਼ ‘ਚ ਵੈਕਸੀਨ ਦੇ 40-50 ਕਰੋੜ ਡੋਜ਼ ਮੁਹੱਈਆ ਕਰਵਾ ਕੇ 20-25 ਕਰੋੜ ਲੋਕਾਂ ਨੂੰ ਵੈਕਸੀਨ ਦੇ ਸਕਾਂਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰੋਨਾ ‘ਤੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਜਦੋਂ ਤੱਕ ਕੋਈ ਦਵਾਈ ਨਹੀਂ, ਉਦੋਂ ਤੱਕ ਕੋਈ ਢਿੱਲ ਨਹੀਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮਾਸਕ ਅਤੇ ਜਨਤਕ ਦੂਰੀ ਦੇ ਮਾਮਲੇ ‘ਚ ਕੋਈ ਲਾਪਰਵਾਹੀ ਨਾ ਵਰਤੀ ਜਾਵੇ।