10.3 C
Toronto
Tuesday, October 28, 2025
spot_img
Homeਭਾਰਤਰਾਜ ਸਭਾ ਦੀਆਂ 11 ਸੀਟਾਂ ਲਈ ਚੋਣ ਤਰੀਕਾਂ ਦਾ ਐਲਾਨ

ਰਾਜ ਸਭਾ ਦੀਆਂ 11 ਸੀਟਾਂ ਲਈ ਚੋਣ ਤਰੀਕਾਂ ਦਾ ਐਲਾਨ

Image Courtesy :jagbani(punjabkesari)

ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤੀ ਚੋਣ ਕਮਿਸ਼ਨ ਨੇ ਰਾਜ ਸਭਾ ਦੀਆਂ 11 ਸੀਟਾਂ ਲਈ ਚੋਣ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਇਹ ਚੋਣਾਂ 9 ਨਵੰਬਰ ਨੂੰ ਕਰਵਾਈਆਂ ਜਾਣਗੀਆਂ ਤੇ ਇਸੇ ਦਿਨ ਨਤੀਜਿਆਂ ਦਾ ਵੀ ਐਲਾਨ ਕਰ ਦਿੱਤਾ ਜਾਵੇਗਾ। 11 ਸੀਟਾਂ ‘ਚੋਂ 10 ਸੀਟਾਂ ਉਤਰ ਪ੍ਰਦੇਸ਼ ‘ਚੋਂ ਤੇ ਇਕ ਸੀਟ ਉਤਰਾਖੰਡ ਤੋਂ ਹੈ। ਇਨ੍ਹਾਂ ਸੀਟਾਂ ਤੋਂ ਮੈਂਬਰਾਂ ਦਾ ਕਾਰਜਕਾਲ 25 ਨਵੰਬਰ ਨੂੰ ਖ਼ਤਮ ਹੋਣ ਵਾਲਾ ਹੈ। 11 ਨਵੰਬਰ ਤੋਂ ਪਹਿਲਾਂ ਚੋਣਾਂ ਨੂੰ ਪੂਰਾ ਕੀਤਾ ਜਾਣਾ ਹੈ। ਚੋਣ ਕਮਿਸ਼ਨ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ 20 ਅਕਤੂਬਰ ਨੂੰ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਨਾਮਜ਼ਦਗੀਆਂ ਦਾਖ਼ਲ ਕਰਨ ਦੀ ਆਖ਼ਰੀ ਤਰੀਕ 27 ਅਕਤੂਬਰ ਹੈ ਤੇ 2 ਅਕਤੂਬਰ ਤਕ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਦੀਆਂ ਹਨ।

RELATED ARTICLES
POPULAR POSTS