![](https://parvasinewspaper.com/wp-content/uploads/2020/10/4-3-300x185.jpg)
ਪਠਾਨਕੋਟ/ਬਿਊਰੋ ਨਿਊਜ਼
ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ‘ਤੇ ਲੰਘੀ ਦੇਰ ਰਾਤ ਹੋਏ ਹਮਲੇ ਨੂੰ ਲੈ ਕੇ ਅੱਜ ਭਾਜਪਾ ਵੱਲੋਂ ਜ਼ਿਲ੍ਹਾ ਪੱਧਰ ‘ਤੇ ਰੋਸ ਪ੍ਰਦਰਸ਼ਨ ਕੀਤੇ ਗਏ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁਤਲੇ ਸਾੜੇ ਗਏ। ਇਥੇ ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਗੱਡੀ ‘ਤੇ ਦਸੂਹਾ ਨੇੜੇ ਹਮਲਾ ਕੀਤਾ ਗਿਆ, ਜਿਸ ਵਿਚ ਗੱਡੀ ਦਾ ਕਾਫ਼ੀ ਨੁਕਸਾਨ ਹੋਇਆ ਪ੍ਰੰਤੂ ਅਸ਼ਵਨੀ ਸ਼ਰਮਾ ਵਾਲ਼-ਵਾਲ਼ ਬਚ ਗਏ। ਅਸ਼ਵਨੀ ਸ਼ਰਮਾ ‘ਤੇ ਹੋਏ ਹਮਲੇ ਦੀ ਨਿੰਦਾ ਕਰਦੇ ਹੋਏ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿਚ ਅਮਨ-ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ। ਉਨ੍ਹਾਂ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਪੰਜਾਬ ਸਰਕਾਰ ਹਰ ਫਰੰਟ ‘ਤੇ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਭਾਜਪਾ ਆਗੂਆਂ ਨੇ ਅਸ਼ਵਨੀ ਸ਼ਰਮਾ ‘ਤੇ ਹੋਏ ਹਮਲੇ ਪਿੱਛੇ ਕਾਂਗਰਸ ਦਾ ਹੱਥ ਦੱਸਿਆ।