
ਮਾਨਸਾ/ਬਿਊਰੋ ਨਿਊਜ਼
ਪੰਜਾਬ ਭਰ ਵਿਚ ਚੱਲ ਰਹੇ ਖੇਤੀ ਕਾਨੂੰਨਾਂ ਖਿਲਾਫ਼ ਪ੍ਰਦਰਸ਼ਨ ਦੇ ਚਲਦਿਆਂ ਕਿਸਾਨ ਯੂਨੀਅਨ ਉਗਰਾਹਾ ਵੱਲੋਂ ਡਿਪਟੀ ਕਮਿਸ਼ਨਰ ਦੇ ਦਫ਼ਤਰ ਤੋਂ ਬਾਅਦ ਹੁਣ ਉਨ੍ਹਾਂ ਦੀ ਸਰਕਾਰੀ ਕੋਠੀ ਦਾ ਘਿਰਾਓ ਕੀਤਾ ਗਿਆ। ਕਿਸਾਨ ਪੰਜਾਬ ਸਰਕਾਰ ਤੋਂ ਮੰਗ ਕਰ ਰਹੇ ਹਨ ਕਿ ਬੁਢਲਾਡਾ ਵਿੱਚ ਰੇਲਵੇ ਲਾਈਨ ‘ਤੇ ਚੱਲ ਰਹੇ ਧਰਨੇ ਦੌਰਾਨ ਮਾਤਾ ਤੇਜ ਕੌਰ ਦੀ ਮੌਤ ਹੋ ਗਈ ਸੀ ਅਤੇ ਉਸ ਦੇ ਪਰਿਵਾਰ ਦੀ ਮਦਦ ਕੀਤੀ ਜਾਵੇ। ਧਰਨੇ ਦੌਰਾਨ ਜਾਨ ਦੇਣ ਵਾਲੀ ਮਾਤਾ ਤੇਜ ਕੌਰ ਦਾ 5ਵੇਂ ਦਿਨ ਵੀ ਅੰਤਮ ਸੰਸਕਾਰ ਨਹੀਂ ਹੋ ਸਕਿਆ। ਕਿਸਾਨ ਯੂਨੀਅਨ ਮੰਗ ਕਰ ਰਹੀ ਹੈ ਕਿ ਪਰਿਵਾਰ ਨੂੰ ਆਰਥਿਕ ਮਦਦ ਦਿੱਤੀ ਜਾਵੇ ਤੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।