2.6 C
Toronto
Friday, November 7, 2025
spot_img
Homeਪੰਜਾਬਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਭਲਕੇ ਪੰਜਾਬ ਤੋਂ ਦਿੱਲੀ ਜਾਣਗੇ ਕਿਸਾਨ...

ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਭਲਕੇ ਪੰਜਾਬ ਤੋਂ ਦਿੱਲੀ ਜਾਣਗੇ ਕਿਸਾਨ ਆਗੂ

ਮੀਟਿੰਗ ‘ਚ ਹਿੱਸਾ ਲੈਣ ਲਈ ਸੱਤ ਮੈਂਬਰੀ ਕਮੇਟੀ ਦਾ ਕੀਤਾ ਗਠਨ
ਅਜਨਾਲਾ/ਬਿਊਰੋ ਨਿਊਜ਼
ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ-ਮਜ਼ਦੂਰ ਤੇ ਜਨਤਕ ਜਥੇਬੰਦੀਆਂ ਵੱਲੋਂ ਵਿੱਢੇ ਸੰਘਰਸ਼ ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਜਥੇਬੰਦੀਆਂ ਨੂੰ ਦੂਸਰੀ ਵਾਰ ਸੱਦਾ ਦੇਣ ਤੋਂ ਬਾਅਦ ਅੱਜ ਪੰਜਾਬ ਦੀਆਂ ਸਾਰੀਆਂ ਕਿਸਾਨ-ਮਜ਼ਦੂਰ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਵਿਖੇ ਕੀਤੀ ਮੀਟਿੰਗ ਦੌਰਾਨ ਇਹ ਫ਼ੈਸਲਾ ਲਿਆ ਗਿਆ ਹੈ ਕਿ ਭਲਕੇ ਕਿਸਾਨ-ਮਜ਼ਦੂਰ ਜਥੇਬੰਦੀਆਂ ਦੇ ਨੁਮਾਇੰਦੇ ਕੇਂਦਰ ਨਾਲ ਗੱਲਬਾਤ ਕਰਨ ਲਈ ਦਿੱਲੀ ਜਾਣਗੇ। ਇਹ ਜਾਣਕਾਰੀ ਸਾਂਝੇ ਤੌਰ ‘ਤੇ ਮੀਡੀਆ ਨਾਲ ਗੱਲਬਾਤ ਕਰਦਿਆਂ 30 ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਵਜੋਂ ਬਲਬੀਰ ਸਿੰਘ ਰਾਜੇਵਾਲ ਨੇ ਦਿੱਤੀ। ਸਾਰੀਆਂ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਅੱਜ ਚੰਡੀਗੜ੍ਹ ਵਿਖੇ ਮੀਟਿੰਗ ਹੋਈ। ਦਿੱਲੀ ‘ਚ ਹੋਣ ਵਾਲੀ ਮੀਟਿੰਗ ਵਿਚ ਹਿੱਸਾ ਲੈਣ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਜੇਕਰ ਇਸ ਗੱਲਬਾਤ ਰਾਹੀਂ ਕਿਸਾਨ ਹਿਤੈਸ਼ੀ ਨਤੀਜਾ ਸਾਹਮਣੇ ਨਹੀਂ ਆਉਂਦਾ ਤਾਂ ਕਿਸਾਨਾਂ ਵੱਲੋਂ ਵਿੱਢਿਆ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਇਸੇ ਦੌਰਾਨ ਪੰਜਾਬ ਦੇ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ, ਸੁਖਬਿੰਦਰ ਸਿੰਘ ਸੁਖਸਰਕਾਰੀਆ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਨ ਲਈ ਕਿਸਾਨ ਭਵਨ ਪਹੁੰਚੇ ਤੇ ਬਾਜਵਾ ਨੇ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਮਾਲ ਗੱਡੀਆਂ ਨੂੰ ਆਉਣ ਦੇਣ ਪਰ ਕਿਸਾਨਾਂ ਨੇ ਪੰਜਾਬ ਦੇ ਮੰਤਰੀਆਂ ਨੂੰ ਯਾਦ ਕਰਵਾਇਆ ਕਿ ਤੁਸੀਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਵਾਅਦਾ ਕੀਤਾ ਹੈ ਉਹ ਪੂਰਾ ਕਰੋ ਫਿਰ ਸਾਨੂੰ ਕੁੱਝ ਆਖਣਾ। ਜਿਸ ‘ਤੇ ਬਾਜਵਾ ਨੇ ਕਿਹਾ ਕਿ ਭਲਕੇ ਕੈਬਨਿਟ ਦੀ ਬੈਠਕ ਜਿਸ ਵਿਚ ਇਸ ਸਬੰਧੀ ਫੈਸਲਾ ਲਿਆ ਜਾਵੇਗਾ।

RELATED ARTICLES
POPULAR POSTS