ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਿੰਡਾਂ ਦੇ ਸਰਪੰਚਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਫੈਲਾਏ ਜਾ ਰਹੇ ਝੂਠੇ ਪ੍ਰਚਾਰ ਦਾ ਹਮਲਾਵਰ ਤਰੀਕੇ ਨਾਲ ਮੁਕਾਬਲਾ ਕਰਨ। ਨਾਲ ਹੀ ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਉਹ ਝੋਨੇ ਦੇ ਸੀਜ਼ਨ ਅਤੇ ਆਗਾਮੀ ਤਿਉਹਾਰਾਂ ਦੇ ਮੱਦੇਨਜ਼ਰ ਮਹਾਂਮਾਰੀ ਨਾਲ ਲੜਨ ਲਈ ਸਰਕਾਰ ਨਾਲ ਮਿਲ ਕੇ ਕੰਮ ਕਰਨ। ਉਨ੍ਹਾਂ ਸਰਪੰਚਾਂ ਨੂੰ ਇਹ ਵੀ ਕਿਹਾ ਕਿ ਉਹ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਅਤੇ ਉਨ੍ਹਾਂ ਦੇ ਸੰਪਰਕਾਂ ਦੀ ਪਹਿਚਾਣ ਤੇ ਜਾਂਚ ਨੂੰ ਯਕੀਨੀ ਬਣਾਉਣ।
Check Also
‘ਆਪ’ ਵਿਧਾਇਕ ਰਮਨ ਅਰੋੜਾ ਨੂੰ ਵਿਜੀਲੈਂਸ ਨੇ ਅਦਾਲਤ ’ਚ ਕੀਤਾ ਪੇਸ਼
ਅਦਾਲਤ ਨੇ ਵਿਧਾਇਕ ਨੇ ਪੰਜ ਦਿਨ ਦੇ ਰਿਮਾਂਡ ’ਤੇ ਭੇਜਿਆ ਜਲੰਧਰ/ਬਿਊਰੋ ਨਿਊਜ਼ : ‘ਆਪ’ ਵਿਧਾਇਕ …