ਵਰਚੂਅਲ ਮੀਟਿੰਗਾਂ ‘ਚ ਹਿੱਸਾ ਲੈਣ ਵਾਲੇ ਜ਼ਿਆਦਾਤਰ ਬੀਜੇਪੀ ਵਰਕਰ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰ ਸਰਕਾਰ ਕਿਸੇ ਵੀ ਹਾਲਤ ਵਿੱਚ ਖੇਤੀ ਕਾਨੂੰਨ ਵਾਪਸ ਲੈਣ ਦੇ ਮੂਡ ਵਿੱਚ ਨਹੀਂ ਹੈ। ਇਹ ਸੰਕੇਤ ਲੰਘੇ ਕੱਲ੍ਹ ਦਿੱਲੀ ਵਿੱਚ ਹੋਈ ਮੀਟਿੰਗ ਦੌਰਾਨ ਹੀ ਮਿਲ ਗਏ ਹਨ। ਮੀਟਿੰਗ ਬੇਸਿੱਟਾ ਰਹਿਣ ਤੋਂ ਬਾਅਦ ਅੱਜ ਫਿਰ ਕੇਂਦਰੀ ਮੰਤਰੀਆਂ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵਰੁਚਅਲ ਮੀਟਿੰਗਾਂ ਕਰਕੇ ਖੇਤੀ ਕਾਨੂੰਨਾਂ ਦੀ ਰੱਜ ਕੇ ਪ੍ਰਸ਼ੰਸਾ ਕੀਤੀ।ਇਸ ਤੋਂ ਪਹਿਲਾਂ ਮੋਦੀ ਸਰਕਾਰ ਨੇ ਹਰਦੀਪ ਸਿੰਘ ਪੁਰੀ ਨੂੰ ਤਾਂ ਪੰਜਾਬ ਵੀ ਭੇਜਿਆ ਸੀ। ਉਨ੍ਹਾਂ ਤੋਂ ਇਲਾਵਾ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ, ਕੱਪੜਾ ਮੰਤਰੀ ਸਮ੍ਰਿਤੀ ਇਰਾਨੀ, ਖੇਤੀ ਰਾਜ ਮੰਤਰੀ ਕੈਲਾਸ਼ ਚੌਧਰੀ, ਵਿੱਤ ਰਾਜ ਮੰਤਰੀ ਅਨੁਰਾਗ ਠਾਕੁਰ ਆਦਿ ਵਰਚੁਅਲ ਰੈਲੀਆਂ ਕਰ ਰਹੇ ਹਨ।ਦਿਲਚਸਪ ਗੱਲ ਹੈ ਕਿ ਇਨ੍ਹਾਂ ਵਰਚੁਅਲ ਮੀਟਿੰਗਾਂ ਵਿੱਚ ਕਿਸਾਨ ਸ਼ਾਮਲ ਹੀ ਨਹੀਂ ਹੋ ਰਹੇ ਸਗੋਂ ਜ਼ਿਆਦਾਤਰ ਬੀਜੇਪੀ ਵਰਕਰ ਹੀ ਸ਼ਾਮਲ ਹੋ ਰਹੇ ਹਨ।