20.8 C
Toronto
Wednesday, August 12, 2026
spot_img
Homeਪੰਜਾਬਹੁਣ ਵਿਜੇ ਸਾਂਪਲਾ ਨੂੰ ਕਿਸਾਨਾਂ ਦੇ ਵਿਰੋਧ ਦਾ ਕਰਨਾ ਪਿਆ ਸਾਹਮਣਾ

ਹੁਣ ਵਿਜੇ ਸਾਂਪਲਾ ਨੂੰ ਕਿਸਾਨਾਂ ਦੇ ਵਿਰੋਧ ਦਾ ਕਰਨਾ ਪਿਆ ਸਾਹਮਣਾ

ਹੁਣ ਵਿਜੇ ਸਾਂਪਲਾ ਨੂੰ ਕਿਸਾਨਾਂ ਦੇ ਵਿਰੋਧ ਦਾ ਕਰਨਾ ਪਿਆ ਸਾਹਮਣਾ
Image Courtesy :jagbani(punjabkesari)

ਮੁਕਤਸਰ ਪੁਲਿਸ ਨੇ ਸਾਂਪਲਾ ਨੂੰ ਹਿਰਾਸਤ ‘ਚ ਲਿਆ
ਮੁਕਤਸਰ/ਬਿਊਰੋ ਨਿਊਜ਼
ਸਾਬਕਾ ਕੇਂਦਰੀ ਮੰਤਰੀ ਨੂੰ ਮੁਕਤਸਰ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੈ। ਵਿਜੇ ਸਾਂਪਲਾ ਜਲਾਲਾਬਾਦ ਜਾਣਾ ਚਾਹੁੰਦੇ ਸੀ ਪਰ ਪੁਲਿਸ ਨੇ ਸੁਰੱਖਿਆ ਕਾਰਨ ਕਰਕੇ ਉਨ੍ਹਾਂ ਨੂੰ ਅੱਗੇ ਜਾਣ ਤੋਂ ਰੋਕਿਆ। ਇਸ ਤੋਂ ਬਾਅਦ ਸਾਂਪਲਾ ਨੇ ਕਿਹਾ ਕਿ ਅਸੀਂ ਅੱਗੇ ਜਾਵਾਂਗੇ ਜੇ ਹਿਰਾਸਤ ਵਿੱਚ ਲੈਣਾ ਹੈ ਤਾਂ ਅਸੀਂ ਤਿਆਰ ਹਾਂ।ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਦਾ ਕਿਸਾਨਾਂਵੱਲੋਂ ਮੁਕਤਸਰ ‘ਚ ਜਬਰਦਸਤ ਵਿਰੋਧ ਕੀਤਾ ਗਿਆ ਅਤੇ ਵਿਜੇ ਸਾਂਪਲਾ ਗੋ ਬੈਕ ਦੇ ਨਾਲ ਕਿਸਾਨ ਵਿਰੋਧੀ ਕੇਂਦਰ ਸਰਕਾਰ ਮੁਰਦਾਬਾਦ ਦੇ ਨਾਅਰੇ ਲਾਏ ਗਏ। ਇਸੇ ਦੌਰਾਨ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾਂ ਨੇ ਪੰਜਾਬ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ ਤੇ ਪੰਜਾਬ ਵਿਚ ਇਸ ਸਮੇਂ ਜੰਗਲ ਰਾਜ ਚੱਲ ਰਿਹਾ ਹੈ।

RELATED ARTICLES
POPULAR POSTS