-1.2 C
Toronto
Sunday, December 7, 2025
spot_img
Homeਪੰਜਾਬਕਿਸਾਨ ਜਥੇਬੰਦੀਆਂ ਨੇ ਰੇਲ ਰੋਕੋ ਅਣਮਿੱਥੇ ਸਮੇਂ ਲਈ ਵਧਾਇਆ

ਕਿਸਾਨ ਜਥੇਬੰਦੀਆਂ ਨੇ ਰੇਲ ਰੋਕੋ ਅਣਮਿੱਥੇ ਸਮੇਂ ਲਈ ਵਧਾਇਆ

Image Courtesy :globalpunjabtv

ਭਾਜਪਾ ਆਗੂਆਂ ਤੇ ਕੇਂਦਰੀ ਮੰਤਰੀਆਂ ਦੇ ਘਿਰਾਓ ਦਾ ਵੀ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼
ਤਿੰਨ ਨਵੇਂ ਖੇਤੀ ਕਾਨੂੰਨਾਂ ਖਿਲਾਫ ਕੇਂਦਰ ਸਰਕਾਰ ਨਾਲ ਮੀਟਿੰਗ ਦਾ ਬਾਈਕਾਟ ਕਰਨ ਮਗਰੋਂ 30 ਕਿਸਾਨ ਜਥੇਬੰਦੀਆਂ ਨੇ ਅੱਜ ਰੇਲ ਰੋਕੋ ਅੰਦੋਲਨ ਅਣਮਿਥੇ ਸਮੇਂ ਤੱਕ ਵਧਾਉਣ ਅਤੇ ਭਾਜਪਾ ਆਗੂਆਂ ਤੇ ਕੇਂਦਰੀ ਮੰਤਰੀਆਂ ਦਾ ਪੰਜਾਬ ਆਉਣ ‘ਤੇਘਿਰਾਓ ઠਕਰਨ ਦਾ ਐਲਾਨ ਕੀਤਾ।ਅੱਜ ਇਥੇ ਹੋਈ ਇਹਨਾਂ ਜਥੇਬੰਦੀਆਂ ਦੀ ਮੀਟਿੰਗ ਮਗਰੋਂ ਪ੍ਰੈਸ ਕਾਨਫਰੰਸ ਵਿਚ ਕਿਸਾਨ ਆਗੂਆਂ ਨੇਦੱਸਿਆ ਕਿ ਰੇਲ ਰੋਕੋ ਅੰਦੋਲਨ ਅਣਮਿਥੇ ਸਮੇਂ ਲਈ ਵਧਾਇਆ ਗਿਆ ਪਰ 20 ਅਕਤੂਬਰ ਨੂੰ ਮੁੜ ਮੀਟਿੰਗ ਰੱਖੀ ਗਈ ਹੈ ਜਿਸ ਵਿਚ ਇਸਦੀ ਸਮੀਖਿਆ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਆਉਣ ਵਾਲੇ ਕੇਂਦਰੀ ઠਮੰਤਰੀਆਂ ਅਤੇ ਭਾਜਪਾ ਆਗੂਆਂ ਦਾ ਘਿਰਾਓ ਕੀਤਾ ਜਾਵੇਗਾ। ਜਥੇਬੰਦੀਆਂ ਨੇ ਵਿਧਾਨ ਸਭਾ ਸੈਸ਼ਨ ਸੱਦਣ ਬਾਰੇ ਅਮਰਿੰਦਰ ਸਰਕਾਰ ਨੂੰ ਦਿੱਤਾ ਅਲਟੀਮੇਟਮ ਵਾਪਸ ਲੈ ਲਿਆ ਕਿਉਂਕਿ ਸਰਕਾਰ ਨੇ ਪਹਿਲਾਂ ਹੀ 19 ਅਕਤੂਬਰ ਨੂੰ ਸੈਸ਼ਨ ਸੱਦ ਲਿਆ ਹੈ। ਜ਼ਿਕਰਯੋਗ ਹੈ ਕਿ ਅੱਜ ਪੰਜਾਬ ਸਰਕਾਰ ਵੱਲੋਂ ਸੁਖਜਿੰਦਰ ਰੰਧਾਵਾ ਤੇ ਤ੍ਰਿਪਤ ਰਜਿੰਦਰ ਬਾਜਵਾ ਨੇ ਕਿਸਾਨਾਂ ਨਾਲ ਮੀਟਿੰਗ ਵੀ ਕੀਤੀ।

RELATED ARTICLES
POPULAR POSTS