ਜ਼ਮਾਨਤ ‘ਤੇ ਕੁਝ ਪਹਿਲਾਂ ਹੀ ਜੇਲ੍ਹ ਤੋਂ ਬਾਹਰ ਆਈ ਸੀ ਔਰਤ
ਲੁਧਿਆਣਾ/ਬਿਊਰੋ ਨਿਊਜ਼
ਲੁਧਿਆਣਾ ਦੇ ਕਸਬਾ ਆਲਮਗੀਰ ਵਿਖੇ ਅਣਪਛਾਤੇ ਵਿਅਕਤੀ ਨੇ ਗੋਲੀ ਮਾਰ ਕੇ ਇੱਕ ਬਲਵਿੰਦਰ ਕੌਰ ਨਾਮ ਦੀ ਔਰਤ ਦੀ ਹੱਤਿਆ ਕਰ ਦਿੱਤੀ। ਜਾਣਕਾਰੀ ਅਨੁਸਾਰ ਬਲਵਿੰਦਰ ਕੌਰ ਨੂੰ ਪੁਲਿਸ ਨੇ ਧਾਰਮਿਕ ਗ੍ਰੰਥ ਦੀ ਬੇਅਦਬੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ ਅਤੇ ਉਹ ਕਾਫ਼ੀ ਸਮੇਂ ਤੋਂ ਜੇਲ੍ਹ ਵਿੱਚ ਸੀ।
ਕੁੱਝ ਦਿਨ ਪਹਿਲਾਂ ਉਹ ਜ਼ਮਾਨਤ ਉੱਤੇ ਜੇਲ੍ਹ ਤੋਂ ਬਾਹਰ ਆਈ ਸੀ। ਜਾਣਕਾਰੀ ਅਨੁਸਾਰ ਕਿਸੇ ਵਿਅਕਤੀ ਨੇ ਬਲਵਿੰਦਰ ਕੌਰ ਨੂੰ ਅੱਜ ਆਲਮਗੀਰ ਵਿਖੇ ਬੁਲਾਇਆ ਅਤੇ ਉੱਥੇ ਗੋਲੀ ਮਾਰ ਕੇ ਹਮਲਾਵਰ ਫ਼ਰਾਰ ਹੋ ਗਿਆ। ਪੁਲਿਸ ਵੱਲੋਂ ਹਮਲਾਵਰ ਦੀ ਭਾਲ ਕੀਤੀ ਜਾ ਰਹੀ ਹੈ। ਲੁਧਿਆਣਾ ਦੇ ਪੁਲਿਸ ਕਮਿਸ਼ਨਰ ਜਤਿੰਦਰ ਸਿੰਘ ਔਲ਼ਖ ਨੇ ਦੱਸਿਆ ਕਿ ਮ੍ਰਿਤਕ ਔਰਤ ਉੱਤੇ 2015 ਵਿੱਚ ਧਾਰਮਿਕ ਗ੍ਰੰਥ ਦੀ ਬੇਅਦਬੀ ਦਾ ਦੋਸ਼ ਲੱਗਾ ਸੀ। ਘਟਨਾ ਸਮੇਂ ਬਲਵਿੰਦਰ ਕੌਰ ਦੇ ਨਾਲ ਉਸ ਦਾ ਬੇਟਾ ਵੀ ਸੀ, ਜੋ ਹਮਲੇ ਵਿੱਚ ਵਾਲ-ਵਾਲ ਬਚ ਗਿਆ।
Check Also
ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਦੱਸਿਆ ਹਰ ਪੱਖੋਂ ਫੇਲ੍ਹ
ਸ਼੍ਰੋਮਣੀ ਅਕਾਲੀ ਦਲ ਨੂੰ ਦੱਸਿਆ ਕਿਸਾਨਾਂ ਤੇ ਮਜ਼ਦੂਰਾਂ ਦੀ ਪਾਰਟੀ ਲੁਧਿਆਣਾ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ …