Breaking News
Home / ਪੰਜਾਬ / ਦਸਹਿਰੇ ‘ਤੇ ਮੋਦੀ ਤੇ ਜੋਟੀਦਾਰਾਂ ਦੇ ਪੁਤਲੇ ਫੂਕਣਗੇ ਕਿਸਾਨ

ਦਸਹਿਰੇ ‘ਤੇ ਮੋਦੀ ਤੇ ਜੋਟੀਦਾਰਾਂ ਦੇ ਪੁਤਲੇ ਫੂਕਣਗੇ ਕਿਸਾਨ

25 ਅਕਤੂਬਰ ਨੂੰ ਪੰਜਾਬ ਦੇ 800 ਪਿੰਡਾਂ ਵਿੱਚ ਫੂਕੇ ਜਾਣਗੇ ਪੁਤਲੇ
ਜੰਡਿਆਲਾ ਗੁਰੂ/ਬਿਊਰੋ ਨਿਊਜ਼
ਦੇਵੀਦਾਸਪੁਰਾ ਰੇਲ ਲਾਈਨ ‘ਤੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਖੇਤੀ ਸੋਧ ਕਾਨੂੰਨਾਂ ਖ਼ਿਲਾਫ਼ ਧਰਨਾ 18ਵੇਂ ਦਿਨ ਵੀ ਜਾਰੀ ਰਿਹਾ। ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਰੇਲ ਰੋਕੋ ਅੰਦੋਲਨ ਤਿੰਨ ਦਿਨਾਂ ਲਈ ਹੋਰ ਵਧਾ ਦਿੱਤਾ ਹੈ ਅਤੇ ਰੇਲ ਮਾਰਗਾਂ ‘ਤੇ ਧਰਨਾ 14 ਅਕਤੂਬਰ ਤਕ ਚੱਲੇਗਾ।
ਸੈਂਕੜੇ ਕਿਸਾਨਾਂ, ਮਜ਼ਦੂਰਾਂ ਤੇ ਬੀਬੀਆਂ ਨੇ ਰੇਲ ਪਟੜੀਆਂ ਦੇਵੀਦਾਸਪੁਰਾ ਤੇ ਬਸਤੀ ਟੈਂਕਾਂ ਵਾਲੀ ਉੱਤੇ ਲੱਗੇ ਪੱਕੇ ਮੋਰਚਿਆਂ ਵਿਚ ਸ਼ਮੂਲੀਅਤ ਕੀਤੀ। ਸੰਘਰਸ਼ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਨੇ 23 ਅਕਤੂਬਰ ਨੂੰ ਅੰਮ੍ਰਿਤਸਰ ਵਿਚ ਰਾਵਣ ਰੂਪੀ ਅੰਬਾਨੀ, ਅਡਾਨੀ ਤੇ ਉਨ੍ਹਾਂ ਦੇ ਜੋਟੀਦਾਰ ਨਰਿੰਦਰ ਮੋਦੀ ਦੇ ਪੁਤਲੇ ਫੂਕਣ ਤੇ 25 ਅਕਤੂਬਰ ਨੂੰ ਦਸਹਿਰੇ ਵਾਲੇ ਦਿਨ ਪੰਜਾਬ ਭਰ ਦੇ ਪਿੰਡਾਂ ਵਿਚ ਪੁਤਲੇ ਫੂਕਣ ਦਾ ਐਲਾਨ ਕੀਤਾ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਗੁਰਬਚਨ ਸਿੰਘ ਚੱਬਾ, ਸਵਿੰਦਰ ਸਿੰਘ ਚੁਤਾਲਾ ਨੇ ਦੱਸਿਆ ਕਿ ਉਨ੍ਹਾਂ ਦੱਸਿਆ ਕਿ 25 ਅਕਤੂਬਰ ਨੂੰ ਦਸਹਿਰੇ ਵਾਲੇ ਦਿਨ ਪੰਜਾਬ ਦੇ 800 ਪਿੰਡਾਂ ਵਿੱਚ ਪੁਤਲੇ ਫੂਕੇ ਜਾਣਗੇ ਤੇ ਰੇਲ ਰੋਕੋ ਅੰਦੋਲਨ 14 ਅਕਤੂਬਰ ਤਕ ਜਾਰੀ ਰਹੇਗਾ ਅਤੇ ਸੰਘਰਸ਼ ਦੀ ਅਗਲੀ ਰੂਪ-ਰੇਖਾ ਜਥੇਬੰਦੀ ਦੇ ਫ਼ੈਸਲੇ ਅਨੁਸਾਰ ਉਲੀਕੀ ਜਾਵੇਗੀ। ਕਿਸਾਨ ਆਗੂ ਹਰਪ੍ਰੀਤ ਸਿੰਘ ਸਿੱਧਵਾਂ ਨੇ ਕਿਹਾ ਪੰਜਾਬ ਦੀ ਕੈਪਟਨ ਸਰਕਾਰ ਬਲੈਕ ਆਊਟ ਦਾ ਬੇਲੋੜਾ ਰੌਲਾ ਪਾ ਰਹੀ ਹੈ ਜਦਕਿ ਪਾਵਰਕੌਮ ਦੇ ਡਾਇਰੈਕਟਰ (ਵੰਡ) ਡੀ.ਆਈ.ਐੱਮ. ਗਰੇਵਾਲ ਮੁਤਾਬਕ ਬਿਜਲੀ ਦਾ ਕੋਈ ਸੰਕਟ ਨਹੀਂ ਹੈ, ਸਰਕਾਰੀ ਥਰਮਲ ਬੰਦ ਹਨ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿਚ 11ਵੇਂ ਦਿਨ ਵੀ ਕਾਰਪੋਰੇਟ ਘਰਾਣਿਆਂ ਦੇ ਕਾਰੋਬਾਰੀ ਅਦਾਰਿਆਂ ਦੀ ਘੇਰਾਬੰਦੀ ਰੱਖੀ ਗਈ। ਮੋਰਚਿਆਂ ਵਿਚ ਕਿਸਾਨ ਆਗੂ ਪਿਰਥੀ ਸਿੰਘ ਚੱਕ ਅਲੀਸ਼ੇਰ ਦੀ ਦਸਵੀਂ ਬਰਸੀ ‘ਤੇ ਉਸ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ।

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …