![](https://parvasinewspaper.com/wp-content/uploads/2020/10/3170602__kisann-300x225.jpg)
ਬੁਢਲਾਡਾ : ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਦੇਸ਼ ਭਰ ਵਿਚ ਰੋਸ ਪਾਇਆ ਜਾ ਰਿਹਾ ਹੈ ਅਤੇ ਦੇਸ਼ ਭਰ ਵਿਚ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਸ਼ੰਘਰਸ਼ ਕੀਤਾ ਜਾ ਰਿਹਾ ਹੈ। ਇਸ ਸਭ ਦੇ ਚਲਦਿਆਂ ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਹੋਈ ਮੀਟਿੰਗ ਬੇਸਿੱਟਾ ਰਹਿਣ ਮਗਰੋਂ ਹੁਣ ਪੰਜਾਬ ਦੇ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਸੰਘਰਸ਼ ਹੋਰ ਤੇਜ਼ ਕਰ ਦਿੱਤਾ ਗਿਆ ਹੈ। ਸਮੁੱਚੇ ਪੰਜਾਬ ਵਿਚ ਇਸ ਸਮੇਂ ਥਾਂ-ਥਾਂ ਰੇਲਵੇ ਟਰੈਕਾਂ ‘ਤੇ ਧਰਨੇ ਲਾ ਕੇ ਰੇਲ ਰੋਕੋ ਅੰਦੋਲਨ ਲਗਾਤਾਰ ਚਲਾਇਆ ਜਾ ਰਿਹਾ ਹੈ। ਹੁਣ ਤੱਕ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ‘ਚ ਕਿਸਾਨ-ਮਜ਼ਦੂਰ ਆਪਣੇ ਘਰ-ਬਾਰ ਤਿਆਗ ਕੇ ਸੜਕਾਂ ‘ਤੇ ਉਤਰੇ ਸਨ ਪ੍ਰੰਤੂ ਹੁਣ ਕਿਸਾਨ ਮਰਦ-ਔਰਤਾਂ ਤੋਂ ਇਲਾਵਾ ਉਨ੍ਹਾਂ ਦੇ ਬੱਚਿਆਂ ਨੇ ਵੀ ਸੰਘਰਸ਼ਾਂ ਦੇ ਪਿੜ੍ਹ ਮੱਲ ਲਏ ਹਨ।