ਮਾਨਸਾ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਵਿਧਾਇਕ ਨਰੇਸ਼ ਯਾਦਵ ਨੂੰ ਧਾਰਮਿਕ ਗ੍ਰੰਥ ਕੁਰਾਨ ਸ਼ਰੀਫ ਦੀ ਬੇਅਦਬੀ ਦੇ ਮਾਮਲੇ ਵਿੱਚ ਅਦਾਲਤ ਨੇ ਇਕ ਅਗਸਤ ਤੱਕ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਨਰੇਸ਼ ਯਾਦਵ ਨੂੰ 24 ਜੁਲਾਈ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ 25 ਜੁਲਾਈ ਨੂੰ ਮਲੇਰਕੋਟਲਾ ਦੀ ਅਦਾਲਤ ਨੇ ਉਸ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ਉੱਤੇ ਭੇਜ ਦਿੱਤਾ ਸੀ। ਨਰੇਸ਼ ਯਾਦਵ ਦਾ ਨਾਮ ਬੇਅਦਬੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਜੇ ਨਾਮਕ ਵਿਅਕਤੀ ਨੇ ਲਿਆ ਸੀ।
ਵਿਜੇ ਅਨੁਸਾਰ ਉਸ ਨੂੰ ਧਾਰਮਿਕ ਗ੍ਰੰਥ ਦੀ ਬੇਅਦਬੀ ਕਰਨ ਵਾਸਤੇ ਨਰੇਸ਼ ਯਾਦਵ ਨੇ ਆਖਿਆ ਸੀ। ਨਰੇਸ਼ ਯਾਦਵ ਇਸ ਮਾਮਲੇ ਵਿੱਚ ਪਹਿਲਾਂ ਹੀ ਸਪਸ਼ਟ ਕਰ ਚੁੱਕੇ ਹਨ ਕਿ ਉਸ ਨੂੰ ਰਾਜਨੀਤਿਕ ਸਾਜ਼ਿਸ਼ ਤਹਿਤ ਫਸਾਇਆ ਜਾ ਰਿਹਾ ਹੈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …