ਕਿਸਾਨ ਲਾਭ ਸਿੰਘ ਨੂੰ ਐਲਾਨਿਆ ਗਿਆ ਰੇਲ ਰੋਕੋ ਅੰਦੋਲਨ ਦਾ ਸ਼ਹੀਦ
ਸੰਗਰੂਰ/ਬਿਊਰੋ ਨਿਊਜ਼ : ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਅੰਦੋਲਨ ਦੇ 15ਵੇਂ ਦਿਨ ਅੱਜ ਕਿਸਾਨ ਲਾਭ ਸਿੰਘ ਪੁੱਤਰ ਚੇਤ ਸਿੰਘ ਵਾਸੀ ਭੁੱਲਰਹੇੜੀ ਦੀ ਰੇਲਵੇ ਸਟੇਸ਼ਨ ‘ਤੇ ਅਚਾਨਕ ਮੌਤ ਹੋ ਗਈ। ਲਾਭ ਸਿੰਘ ਤਿੰਨ ਏਕੜ ਜ਼ਮੀਨ ਦਾ ਮਾਲਕ ਅਤੇ ਛੋਟਾ ਕਿਸਾਨ ਸੀ। ਉਹ ਜਿੱਥੇ ਕਰਜ਼ੇ ਤੋਂ ਪ੍ਰੇਸ਼ਾਨ ਸੀ, ਉੱਥੇ ਖੇਤੀ ਕਾਨੂੰਨਾਂ ਕਾਰਨ ਵੀ ਉਹ ਚਿੰਤਤ ਸੀ। ਲੰਘੇ ਕੱਲ੍ਹ ਜਦੋਂ ਕਿਸਾਨ ਜਥੇਬੰਦੀਆਂ ਦੀ ਦਿੱਲੀ ਮੀਟਿੰਗ ਬੇਸਿੱਟਾ ਰਹਿਣ ਦੀ ਗੱਲ ਸਟੇਜ ਤੋਂ ਲਾਭ ਸਿੰਘ ਨੇ ਸੁਣੀ ਤਾਂ ਉਹ ਹੋਰ ਪ੍ਰੇਸ਼ਾਨ ਹੋ ਗਿਆ ਤੇ ਰਾਤ ਨੂੰ ਧਰਨੇ ਵਾਲੇ ਸਥਾਨ ‘ਤੇ ਹੀ ਰੁਕ ਗਿਆ । ਸਵੇਰੇ ਜਦੋਂ ਦੇਖਿਆ ਤਾਂ ਲਾਭ ਸਿੰਘ ਦੀ ਮੌਤ ਹੋ ਚੁੱਕੀ ਸੀ।ਅੱਜ ਸਟੇਜ ਸ਼ੁਰੂ ਕਰਨ ਤੋਂ ਪਹਿਲਾਂ ਦੋ ਮਿੰਟ ਦਾ ਮੌਨ ਧਾਰਨ ਕਰਕੇ ਲਾਭ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਉਸ ਨੂੰ ਮੋਰਚੇ ਦਾ ਸ਼ਹੀਦ ਐਲਾਨ ਕੀਤਾ ।
Check Also
ਸੁਨੀਲ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ’ਤੇ ਸਾਧਿਆ ਨਿਸ਼ਾਨਾ
ਕਿਹਾ : ਕੁਝ ਲੋਕਾਂ ਦਾ ਧੰਦਾ ਹੈ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕਰਨਾ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸੀ ਆਗੂ ਰਾਜਾ ਵੜਿੰਗ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਜੀਵਨ ਗੁਪਤਾ ਹੱਕ ਵਿਚ ਚੋਣ ਪ੍ਰਚਾਰ ਕਰਨ ਪਹੁੰਚੇ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਆਲੋਚਨਾ ਕੀਤੀ ਹੈ। ਜਾਖੜ ਨੇ ਰਾਜਾ ਵੜਿੰਗ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਕੁਝ ਲੋਕਾਂ ਦਾ ਧੰਦਾ ਬਣ ਚੁੱਕਾ ਹੈ ਕਿ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕੀਤਾ ਜਾਵੇ। ਜਾਖੜ ਨੇ ਕਿਹਾ ਕਿ ਇਹ ਨੇਤਾ ਸ਼ਰਾਬ ਅਤੇ ਨਸ਼ੇ ਵਾਲਿਆਂ ਕੋਲੋਂ ਵੀ ਚੰਦਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਅਤੇ ਹਰਿਆਣਾ ਦੇ ਚੀਫ ਜਸਟਿਸ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪੱਤਰ ਲਿਖਾਂਗਾ ਕਿ ਚੀਫ ਜਸਟਿਸ ਸਣੇ ਦੇਸ਼ ਦੀ ਕਿਸੇ ਵੀ ਏਜੰਸੀ ਦੇ ਅਧਿਕਾਰੀਆਂ ਦੀ ਨਿਗਰਾਨੀ ਵਿਚ ਸਾਰੇ ਆਗੂਆਂ ਦੀ ਜਾਂਚ ਹੋਣੀ ਚਾਹੀਦੀ ਹੈ। ਜਾਖੜ ਨੇ ਸਵਾਲ ਚੁੱਕਿਆ ਕਿ ਜਿਹੜੇ ਆਗੂ ਛੋਟੀਆਂ ਜਿਹੀਆਂ ਦੁਕਾਨਾਂ ਚਲਾਉਂਦੇ ਸਨ, ਉਹ ਅੱਜ ਵੱਡੀਆਂ ਵੱਡੀਆਂ ਕੋਠੀਆਂ ਕਿਸ ਤਰ੍ਹਾਂ ਬਣਾ ਰਹੇ ਹਨ।