Breaking News
Home / ਪੰਜਾਬ / ਰੇਲ ਪਟੜੀਆਂ ‘ਤੇ ਟਰੈਕਟਰ ਖੜ੍ਹੇ ਕਰਕੇ ਗਰਜੇ ਕਿਸਾਨ

ਰੇਲ ਪਟੜੀਆਂ ‘ਤੇ ਟਰੈਕਟਰ ਖੜ੍ਹੇ ਕਰਕੇ ਗਰਜੇ ਕਿਸਾਨ

ਜੰਡਿਆਲਾ ਗੁਰੂ/ਬਿਊਰੋ ਨਿਊਜ਼
ਅੰਮ੍ਰਿਤਸਰ-ਜਲੰਧਰ ਰੇਲ ਮਾਰਗ ‘ਤੇ ਦੇਵੀਦਾਸਪੁਰ ਰੇਲ ਪਟੜੀਆਂ ਉਤੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਚੱਲ ਰਿਹਾ ਰੇਲ ਰੋਕੋ ਅੰਦੋਲਨ 20ਵੇਂ ਦਿਨ ਵੀ ਜਾਰੀ ਰਿਹਾ।
ਕਿਸਾਨਾਂ ਨੇ ਰੇਲ ਪਟੜੀਆਂ ‘ਤੇ ਟਰੈਕਟਰ ਖੜ੍ਹੇ ਕਰ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰਾਂ ਵੱਲੋਂ ਅੰਦੋਲਨ ਵਿਚ ਸ਼ਰਾਰਤੀ ਅਨਸਰ ਦਾਖ਼ਲ ਕਰਵਾ ਕੇ ਹਿੰਸਾ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸਵਿੰਦਰ ਸਿੰਘ ਚੁਤਾਲਾ ਨੇ ਕਿਹਾ ਕਿ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਚੱਲ ਰਿਹਾ ਰੇਲ ਰੋਕੋ ਅੰਦੋਲਨ ਸਹੀ ਦਿਸ਼ਾ ਵੱਲ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿਚ ਅੰਦੋਲਨ ਪ੍ਰਤੀ ਹਮਦਰਦੀ ਖਤਮ ਕਰਨ ਲਈ ਅੰਦੋਲਨ ‘ਚ ਸ਼ਰਾਰਤੀ ਅਨਸਰਾਂ ਨੂੰ ਭੇਜ ਕੇ ਹਿੰਸਾ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ।
ਸੁਖਵਿੰਦਰ ਸਿੰਘ ਸਭਰਾ, ਗੁਰਬਚਨ ਸਿੰਘ ਚੱਬਾ ਨੇ ਕਿਹਾ ਕਿ ਪ੍ਰਚਾਰ ਮਾਧਿਅਮ ਰਾਹੀਂ ਸੰਘਰਸ਼ ਵਿਚ ਫੁੱਟ ਸਾਬਤ ਕਰਨ ਦੇ ਯਤਨ ਕੀਤੇ ਜਾ ਰਹੇ ਹਨ, ਜਦਕਿ ਕਿਸਾਨ ਅੰਦੋਲਨ ਕੇਂਦਰ ਦੀ ਨੀਂਦ ਹਰਾਮ ਕਰੀ ਬੈਠਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਭਾਜਪਾ ਆਗੂ ਤਰੁਣ ਚੁੱਘ ਦੇ ਬਿਆਨ ਪੰਜਾਬ ਦੀ ਅਮਨ-ਸ਼ਾਂਤੀ ਨੂੰ ਲਾਂਬੂ ਲਾਉਣ ਵਾਲੇ ਹਨ। ਕਿਸਾਨ ਆਗੂਆਂ ਨੇ ਬੇਅਦਬੀ ਦੀਆਂ ਘਟਨਾਵਾਂ ਦੀ ਨਿਖੇਧੀ ਕੀਤੀ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਸਰੂਪਾਂ ਦੀ ਰਾਖੀ ਸੰਗਤ ਖ਼ੁਦ ਕਰੇ।
ਇਸ ਮੌਕੇ ਮੰਗਦੀਪ ਸਿੰਘ, ਅਮਰਦੀਪ ਸਿੰਘ, ਦਿਆਲ ਸਿੰਘ, ਜਵਾਹਰ ਸਿੰਘ, ਫ਼ਤਹਿ ਸਿੰਘ, ਅਜੀਤ ਸਿੰਘ, ਇਕਬਾਲ ਸਿੰਘ, ਲਖਵੀਰ ਸਿੰਘ, ਕੁਲਵੰਤ ਸਿੰਘ, ਹਰਭਿੰਦਰ ਸਿੰਘ ਨੇ ઠਸੰਬੋਧਨ ਕੀਤਾ।ઠ
ਅੰਮ੍ਰਿਤਸਰ : ਖੇਤੀ ਕਾਨੂੰਨਾਂ ਖ਼ਿਲਾਫ਼ 31 ਕਿਸਾਨ ਜਥੇਬੰਦੀਆਂ ਵੱਲੋਂ ਬੁਟਾਰੀ ਰੇਲਵੇ ਸਟੇਸ਼ਨ ਨੇੜੇ ਰੇਲ ਪਟੜੀਆਂ ‘ਤੇ ਦਿੱਤੇ ਧਰਨੇ ਵਿਚ ਵੱਡੀ ਗਿਣਤੀ ਔਰਤਾਂ ਨੇ ਵੀ ਸ਼ਮੂਲੀਅਤ ਕੀਤੀ। ਕਿਸਾਨ ਲਹਿਰ ਦੇ ਆਗੂ ਨਾਜਰ ਸਿੰਘ ਸੈਦਪੁਰ ઠਦੇ ਵਿਛੋੜੇ ‘ਤੇ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਦਿੱਤੀ ਗਈ ਅਤੇ ਵਿਛੜੇ ਸਾਥੀ ਦੇ ਅਧੂਰੇ ਕਾਰਜ ਪੂਰੇ ਕਰਨ ਤਕ ਸੰਘਰਸ਼ ਜਾਰੀ ਰੱਖਣ ਦਾ ਅਹਿਦ ਲਿਆ ਗਿਆ। ਇਕੱਠ ਨੂੰ ਜਮਹੂਰੀ ਕਿਸਾਨ ਸਭਾ ਦੇ ਰਸਾਲ ਸਿੰਘ, ਗੁਰਮੇਜ ਸਿੰਘ, ਦੀਦਾਰ ਸਿੰਘ, ਆਲ ਇੰਡੀਆ ਕਿਸਾਨ ਸਭਾ ਦੇ ਲਖਬੀਰ ਸਿੰਘ, ਬਲਵਿੰਦਰ ਸਿੰਘ ਦੁਧਾਲਾ, ਕਿਰਤੀ ਕਿਸਾਨ ਯੂਨੀਅਨ ਦੇ ਜਸਪਾਲ ਸਿੰਘ, ਸੁਰਜੀਤ ਸਿੰਘ, ਬਲਦੇਵ ਸਿੰਘ ਵਲਟੋਹਾ, ਰਤਨ ਸਿੰਘ ਅਤੇ ਪਿਆਰਾ ઠਸਿੰਘ ਦੁਗਲਵਾਲਾ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਐਲਾਨ ਕੀਤਾ ਕਿ ਜਦੋਂ ਤਕ ਕੇਂਦਰ ਸਰਕਾਰ ਕਿਸਾਨ ਵਿਰੋਧੀ ਕਾਨੂੰਨ ਵਾਪਸ ਨਹੀਂ ਲੈਂਦੀ, ਸੰਘਰਸ਼ ਜਾਰੀ ਰਹੇਗਾ। ਸਬਜ਼ੀ ਉਤਪਾਦਕ ਕਿਸਾਨ ਜਥੇਬੰਦੀ ਦਾ ਵਫ਼ਦ ਭੁਪਿੰਦਰ ਸਿੰਘ ਤੀਰਥਪੁਰਾ ਦੀ ਅਗਵਾਈ ਹੇਠ ਸ਼ਾਮਲ ਹੋਇਆ। ਇਸ ਮੌਕੇ ਵੱਡੀ ਗਿਣਤੀ ਕਿਸਾਨ ਸ਼ਾਮਲ ਸਨ, ਜਿਨ੍ਹਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

Check Also

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਣੇ ਕਾਂਗਰਸ ਪਾਰਟੀ ਦੇ ਸਟਾਰ ਪ੍ਰਚਾਰਕ

ਸੂਚੀ ਵਿਚ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਨਾਮ ਵੀ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ …