ਫਾਜ਼ਿਲਕਾ/ਬਿਊਰੋ ਨਿਊਜ਼
ਫਾਜ਼ਿਲਕਾ ਜ਼ਿਲ੍ਹੇ ਅਧੀਨ ਪਿੰਡ ਚੱਕ ਜਾਨੀਸਰ ਵਿਖੇ ਦਲਿਤ ਨੌਜਵਾਨ ਨੂੰ ਕੁਝ ਹੋਰ ਨੌਜਵਾਨਾਂ ਵੱਲੋਂ ਮਾਰ-ਕੁਟਾਈ ਕਰਕੇ ਉਸ ਨੂੰ ਕਥਿਤ ਤੌਰ ‘ਤੇ ਪਿਸ਼ਾਬ ਪਿਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਦਲਿਤ ਨੌਜਵਾਨ ਨੂੰ ਜਲਾਲਾਬਾਦ ਦੇ ਸਿਵਲ ਹਸਪਤਾਲ ਜਲਾਲਾਬਾਦ ਵਿਖੇ ਦਾਖਲ ਕਰਵਾਇਆ ਗਿਆ। ਇਸ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ। ਚੱਕ ਜਾਨੀਸਰ ਦੇ ਦਲਿਤ ਨੌਜਵਾਨ ਦੀ ਪਿੰਡ ਦੇ ਕੁਝ ਨੌਜਵਾਨਾਂ ਨੇ ਬੁਰੀ ਤਰ੍ਹਾਂ ਮਾਰ-ਕੁੱਟ ਕੀਤੀ, ਸਗੋਂ ਉਸ ਨੂੰ ਕਥਿਤ ਤੌਰ ‘ਤੇ ਪਿਸ਼ਾਬ ਪਿਲਾ ਦਿੱਤਾ ਗਿਆ। ਨੌਜਵਾਨ ਪਿੰਡ ਮਦਰੱਸਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਰਹਿਣ ਵਾਲਾ ਹੈ। ਉਹ ਬੀਤੀ ਸ਼ਾਮ ਚੱਕ ਜਾਨੀਸਰ ਵਿਖੇ ਆਪਣੇ ਭਰਾ ਨੂੰ ਮਿਲਣ ਲਈ ਆਇਆ ਸੀ, ਜਦੋਂ ਉਹ ਪਿੰਡ ਪਹੁੰਚਿਆ ਤਾਂ ਰਾਤ ਵੇਲੇ ਕੁਝ ਨਸ਼ੇ ਵਿੱਚ ਧੁੱਤ ਨੌਜਵਾਨਾਂ ਨੇ ਉਸ ਨੂੰ ਅਣਜਾਣ ਅਤੇ ਚੋਰ ਸਮਝ ਕੇ ਫੜ ਲਿਆ ਅਤੇ ਉਸ ਦੀ ਮਾਰਕੁਟਾਈ ਕੀਤੀ। ਮਾਰਕੁਟਾਈ ਕਰਨ ਤੋਂ ਬਾਅਦ ਉਸ ਨੌਜਵਾਨ ਨੂੰ ਪਿੰਡ ਦੇ ਨਸ਼ੇੜੀ ਨੌਜਵਾਨ ਪਿੰਡ ਦੀ ਧਰਮਸ਼ਾਲਾ ਵਿੱਚ ਲੈ ਗਏ। ਧਰਮਸ਼ਾਲਾ ਵਿੱਚ ਲਿਜਾ ਕੇ ਜਿੱਥੇ ਦੁਬਾਰਾ ਮਾਰਕੁੱਟ ਕੀਤੀ ਅਤੇ ਬਾਅਦ ਵਿੱਚ ਉਸ ਨੂੰ ਪਿਸ਼ਾਬ ਪਿਲਾਇਆ ਗਿਆ, ਜਿਸ ਸਬੰਧੀ ਵੀਡੀਓ ਵਾਇਰਲ ਹੋਈ ਹੈ।
Check Also
ਅੰਮਿ੍ਰਤਸਰ ਅਤੇ ਜੰਮੂ ਜਾਣ ਵਾਲੀਆਂ 22 ਰੇਲ ਗੱਡੀਆਂ ਰੱਦ
ਅੰਬਾਲਾ/ਬਿਊਰੋ ਨਿਊਜ਼ : ਪਾਕਿਸਤਾਨ ਵੱਲੋਂ ਡਰੋਨ ਅਤੇ ਮਿਜ਼ਾਈਲ ਹਮਲਿਆਂ ਦੀਆਂ ਕੋਸਸ਼ਿਾਂ ਤੋਂ ਬਾਅਦ ਭਾਰਤ ਨੇ …