ਸਿਰਫ਼ 36 ਦਿਨ ਚੱਲੀ ਯਾਤਰਾ
ਅੰਮ੍ਰਿਤਸਰ : ਉਤਰਾਖੰਡ ਸਥਿਤ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਸਮਾਪਤ ਹੋ ਗਈ। ਪਾਵਨ ਸਰੂਪ ਸੁਖ ਆਸਨ ਅਸਥਾਨ ‘ਤੇ ਸੁਸ਼ੋਭਿਤ ਕਰਨ ਮਗਰੋਂ ਗੁਰਦੁਆਰੇ ਦੇ ਕਿਵਾੜ ਸ਼ੀਤਕਾਲ ਲਈ ਬੰਦ ਕਰ ਦਿੱਤੇ ਗਏ ਹਨ। ਕਰੋਨਾ ਕਾਰਨ ਇਹ ਯਾਤਰਾ ਇਸ ਸਾਲ ਸਿਰਫ 36 ਦਿਨ ਚੱਲੀ। 15 ਹਜ਼ਾਰ ਫੁਟ ਦੀ ਉਚਾਈ ‘ਤੇ ਸਥਾਪਤ ਗੁਰਦੁਆਰਾ ਹੇਮਕੁੰਟ ਸਾਹਿਬ ਵਿਖੇ ਅੱਜ ਦੁਪਹਿਰ ਵੇਲੇ ਇਸ ਸਾਲ ਦੀ ਸਾਲਾਨਾ ਯਾਤਰਾ ਦੀ ਆਖਰੀ ਅਰਦਾਸ ਕੀਤੀ ਗਈ। ਇਸ ਤੋਂ ਪਹਿਲਾਂ ਪੰਜ ਬਾਣੀਆਂ ਅਤੇ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ ਅਤੇ ਰਾਗੀ ਜਥਿਆਂ ਨੇ ਗੁਰਬਾਣੀ ਦਾ ਕੀਰਤਨ ਕੀਤਾ। ਆਖਰੀ ਦਿਨ ਇਕ ਹਜ਼ਾਰ ਤੋਂ ਵੱਧ ਸ਼ਰਧਾਲੂਆਂ ਦੀ ਸ਼ਮੂਲੀਅਤ ਦੌਰਾਨ ਜੈਕਾਰਿਆਂ ਦੀ ਗੂੰਜ ਵਿਚ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਗੁਰਦੁਆਰੇ ਤੋਂ ਸੁਖ ਆਸਨ ਵਾਲੇ ਅਸਥਾਨ ‘ਤੇ ਲੈ ਜਾਇਆ ਗਿਆ। ਹੇਮਕੁੰਟ ਸਾਹਿਬ ਮੈਨੇਜਮੈਂਟ ਟਰਸੱਟ ਦੇ ਜਨਰਲ ਸਕੱਤਰ ਰਵਿੰਦਰ ਸਿੰਘ ਸਮੇਤ ਪੰਜਾਬ, ਉਤਰ ਪ੍ਰਦੇਸ਼ ਅਤੇ ਉਤਰਾਖੰਡ ਤੋਂ ਸਿਖ ਸੰਗਤ ਪੁੱਜੀ ਹੋਈ ਸੀ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …