Breaking News
Home / ਪੰਜਾਬ / ਭਾਜਪਾ ਸੂਬੇ ‘ਚ ਸਾਰੀਆਂ ਸੀਟਾਂ ‘ਤੇ ਚੋਣ ਲੜੇਗੀ : ਅਸ਼ਵਨੀ ਸ਼ਰਮਾ

ਭਾਜਪਾ ਸੂਬੇ ‘ਚ ਸਾਰੀਆਂ ਸੀਟਾਂ ‘ਤੇ ਚੋਣ ਲੜੇਗੀ : ਅਸ਼ਵਨੀ ਸ਼ਰਮਾ

Image Courtesy :jagbani(punjabkesari)

ਜਲੰਧਰ/ਬਿਊਰੋ ਨਿਊਜ਼
ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੂਬਾਈ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਨੇ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਆਪਣੇ ਬਲਬੂਤੇ ਚੋਣ ਲੜਨ ਬਾਰੇ ਵਿਚਾਰ-ਵਟਾਂਦਰਾ ਕੀਤਾ। ਮਕਸੂਦਾਂ ਨੇੜੇ ਇਕ ਰਿਜ਼ੋਰਟ ਵਿਚ ਪਾਰਟੀ ਦੀ ਮੀਟਿੰਗ ਦੇਰ ਸ਼ਾਮ ਤਕ ਚੱਲੀ। ਇਸ ਮੀਟਿੰਗ ਵਿਚ ਪਾਰਟੀ ਦੇ ਅਹੁਦੇਦਾਰ ਅਤੇ ਕੋਰ ਕਮੇਟੀ ਦੇ ਮੈਂਬਰ ਵੀ ਸ਼ਾਮਲ ਹੋਏ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਰਚੁਅਲ ਤਰੀਕੇ ਨਾਲ ਮੀਟਿੰਗ ‘ਚ ਹਾਜ਼ਰ ਹੋਏ। ਇਸ ਮੌਕੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਹਿੰਦੀ ਵਿਚ ਛਪਿਆ ‘ਸਵਤੰਤਰ ਕਿਸਾਨ-ਸਸ਼ਕਤ ਕਿਸਾਨ’ ਪੈਂਫਲਿਟ ਵੀ ਜਾਰੀ ਕੀਤਾ ਗਿਆ। ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਪੰਜਾਬ ਭਰ ‘ਚ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਬਾਰੇ ਸਮਝਾਉਣ ਅਤੇ ਇਸ ਬਾਰੇ ਫੈਲਾਏ ਗਏ ਭਰਮ-ਜਾਲ ਨੂੰ ਤੋੜਨ ਲਈ 10 ਲੱਖ ਪੈਂਫਲਿਟ ਵੰਡੇ ਜਾਣਗੇ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਪੰਜਾਬ ਵਿਚ ਪੂਰਨ ਬਹੁਮੱਤ ਨਾਲ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੀ ਹੈ। ਸ਼ਾਮ 6.30 ਵਜੇ ਦੇ ਕਰੀਬ ਜਦੋਂ ਮੀਟਿੰਗ ਖਤਮ ਹੋਈ ਤਾਂ ਪੁਲੀਸ ਨੇ ਭਾਰੀ ਸੁਰੱਖਿਆ ਵਿਚ ਅਸ਼ਵਨੀ ਸ਼ਰਮਾ ਨੂੰ ਮੀਟਿੰਗ ਵਾਲੀ ਥਾਂ ਤੋਂ ਬਾਹਰ ਕੱਢਿਆ। ਉਨ੍ਹਾਂ ਦੇ ਅੱਗੇ ਪਿੱਛੇ ਵੀ ਵੱਡੀ ਗਿਣਤੀ ਪੁਲੀਸ ਦੀਆਂ ਗੱਡੀਆਂ ਤਾਇਨਾਤ ਸਨ। ਜਿਉਂ ਹੀ ਅਸ਼ਵਨੀ ਸ਼ਰਮਾ ਬਾਹਰ ਆਏ ਤਾਂ ਕਿਸਾਨਾਂ ਨੇ ਉਨ੍ਹਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਜਥੇਬੰਦਕ ਸਕੱਤਰ ਦਿਨੇਸ਼ ਸ਼ਰਮਾ, ਜ਼ਿਲ੍ਹਾ ਜਲੰਧਰ ਮਾਮਲਿਆਂ ਦੇ ਇੰਚਾਰਜ ਸੁਭਾਸ਼ ਸ਼ਰਮਾ, ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਉਪ ਪ੍ਰਧਾਨ ਰਾਕੇਸ਼ ਰਾਠੌਰ, ਰਾਜੇਸ਼ ਬਾਘਾ, ਸੁਰਿੰਦਰ ਮਹੇ, ਕੇਡੀ ਭੰਡਾਰੀ, ਮਹਿੰਦਰ ਭਗਤ ਹਾਜ਼ਰ ਸਨ।

Check Also

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਲ 2024-25 ਲਈ ਬਜਟ ਕੀਤਾ ਗਿਆ ਪੇਸ਼

ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਵੀ ਗੂੰਜਿਆ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ …