ਸੁਪਰੀਮ ਕੋਰਟ ਵਲੋਂ ਜਨਤਕ ਥਾਵਾਂ ‘ਤੇ ਧਰਨਾ-ਪ੍ਰਦਰਸ਼ਨ ਨਾ ਕਰਨ ਬਾਰੇ ਹਾਲ ‘ਚ ਦਿੱਤੇ ਗਏ ਫ਼ੈਸਲੇ ‘ਤੇ ਕਿੰਤੂ ਕਰਦਿਆਂ ਪ੍ਰਸ਼ਾਂਤ ਭੂਸ਼ਣ ਨੇ ਕਿਹਾ ਕਿ ਸੁਪਰੀਮ ਕੋਰਟ ਦਾ ਫ਼ੈਸਲਾ ਮੌਲਿਕ ਅਧਿਕਾਰਾਂ ਅਤੇ ਸੰਵਿਧਾਨਕ ਬੈਂਚ ਵਲੋਂ ਸੁਣਾਏ ਗਏ ਫ਼ੈਸਲੇ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਸੜਕਾਂ ਤੇ ਪਾਰਕਾਂ ਵਿਚ ਚੱਲਣ ਵਾਲਿਆਂ ਵਾਂਗ ਧਰਨਾ-ਪ੍ਰਦਰਸ਼ਨ ਕਰਨ ਵਾਲਿਆਂ ਦਾ ਵੀ ਮਹੱਤਵਪੂਰਨ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਸੰਵਿਧਾਨ ਤੇ ਸੰਵਿਧਾਨਕ ਬੈਂਚ ਦੇ ਫ਼ੈਸਲੇ ਨੂੰ ਦਰਕਿਨਾਰ ਕਰਦਿਆਂ ਸ਼ਾਹੀਨ ਬਾਗ ਦੇ ਮਾਮਲੇ ਵਿਚ ਧਰਨਾ-ਪ੍ਰਦਰਸ਼ਨ ਕਰਨ ਵਾਲਿਆਂ ਖਿਲਾਫ਼ ਫ਼ੈਸਲਾ ਸੁਣਾ ਦਿੱਤਾ ਹੈ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …