ਚੰਡੀਗੜ੍ਹ/ਬਿਊਰੋ ਨਿਊਜ਼
ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਕਿਹਾ ਹੈ ਕਿ ਪੰਜਾਬ ਵਿਚੋਂ ਇਕ ਵਾਰ ਫਿਰ ਸੰਘਰਸ਼ ਦੀ ਲਹਿਰ ਉਠ ਖੜ੍ਹੀ ਹੋਈ ਹੈ। ਜਾਗਦਾ ਪੰਜਾਬ ਮੰਚ ਵਲੋਂ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ‘ਭਾਰਤੀ ਲੋਕਤੰਤਰ ਦਾ ਸੰਕਟ’ ਵਿਸ਼ੇ ‘ਤੇ ਕਰਵਾਏ ਗਏ ਸੈਮੀਨਾਰ ਦੌਰਾਨ ਸੁਪਰੀਮ ਕੋਰਟ ਦੇ ਉਘੇ ਵਕੀਲ ਤੇ ਸਮਾਜਿਕ ਕਾਰਕੁੰਨ ਪ੍ਰਸ਼ਾਂਤ ਭੂਸ਼ਣ ਆਪਣੇ ਵਿਚਾਰ ਪ੍ਰਗਟਾਉਣ ਪਹੁੰਚੇ ਹੋਏ ਸਨ। ਜਿੱਥੇ ਮੰਚ ਦੇ ਨੁਮਾਇੰਦੇ ਪ੍ਰੋ. ਮਨਜੀਤ ਸਿੰਘ, ਸੁਖਦੇਵ ਸਿੰਘ ਸਿਰਸਾ, ਤਰਲੋਚਨ ਲਾਲੀ, ਜੈ ਸਿੰਘ ਛਿੱਬਰ ਤੇ ਦੀਪਕ ਸ਼ਰਮਾ ਚਨਾਰਥਲ ਹੁਰਾਂ ਨੇ ਫੁੱਲਾਂ ਨਾਲ ਉਨ੍ਹਾਂ ਦਾ ਸਵਾਗਤ ਕੀਤਾ। ਸਵਾਗਤੀ ਸ਼ਬਦ ਜਿੱਥੇ ਪ੍ਰੋ. ਮਨਜੀਤ ਹੁਰਾਂ ਨੇ ਆਖੇ ਉਥੇ ਹੀ ਧੰਨਵਾਦੀ ਸ਼ਬਦ ਡਾ. ਸੁਖਦੇਵ ਸਿੰਘ ਸਿਰਸਾ ਨੇ ਪ੍ਰਗਟਾਏ ਜਦੋਂਕਿ ਸਮੁੱਚੇ ਸੈਮੀਨਾਰ ਦੀ ਕਾਰਵਾਈ ਉਘੇ ਪੱਤਰਕਾਰ ਤੇ ਕਵੀ ਦੀਪਕ ਸ਼ਰਮਾ ਚਨਾਰਥਲ ਨੇ ਚਲਾਈ। ਇਸ ਮੌਕੇ ਆਪਣੀ ਗੱਲ ਰੱਖਦਿਆਂ ਪ੍ਰਸ਼ਾਂਤ ਭੂਸ਼ਣ ਨੇ ਕਿਹਾ ਕਿ ਇਸ ਸਮੇਂ ਪੂਰੇ ਮੁਲਕ ਦੀਆਂ ਨਜ਼ਰਾਂ ਪੰਜਾਬ ‘ਤੇ ਟਿਕੀਆਂ ਹੋਈਆਂ ਹਨ। ਇਸ ਦਾ ਇੱਕ ਕਾਰਨ ਇਹ ਵੀ ਹੈ ਕਿ ਸੂਬੇ ਦੇ ਲੋਕਾਂ ਨੇ ਹਮੇਸ਼ਾ ਅਨਿਆਂ ਖਿਲਾਫ਼ ਲੜਾਈ ‘ਚ ਮੋਹਰੀ ਭੂਮਿਕਾ ਨਿਭਾਈ ਹੈ। ਸ੍ਰੀ ਭੂਸ਼ਣ ઠਨੇ ਕਿਹਾ,”ਆਜ਼ਾਦੀ ਦੀ ਲੜਾਈ ਤੋਂ ਬਾਅਦ ਹੁਣ ਪੂਰਨ ਆਜ਼ਾਦੀ ਲਈ ਲਹਿਰ ઠਉੱਠਣ ਲੱਗੀ ਹੈ।
ਲੋਕਾਂ ਦੇ ਮਨਾਂ ਵਿਚੋਂ ਡਰ ਨਿਕਲਣ ਲੱਗਿਆ ਹੈ। ਸਪੱਸ਼ਟ ਦਿਖਾਈ ਦੇ ਰਿਹਾ ਹੈ ਕਿ ਸਰਹੱਦੀ ਸੂਬਾ ਪੰਜਾਬ ਇਸ ਜਦੋਜ਼ਹਿਦ ‘ਚ ਅਹਿਮ ਭੂਮਿਕਾ ਨਿਭਾਏਗਾ।” ਉਨ੍ਹਾਂ ਕਿਹਾ ਕਿ ਪੰਜਾਬ ਦੀ ਖੂਬੀ ਹੈ ਕਿ ਇਥੋਂ ਦੇ ਲੋਕ ਬਿਨਾ ਭੈਅ ਤੋਂ ਜਬਰ-ਜ਼ੁਲਮ ਖਿਲਾਫ਼ ਲੜਨਾ ਜਾਣਦੇ ਹਨ।
ઠਸੀਨੀਅਰ ਵਕੀਲ ਨੇ ਕੇਂਦਰ ‘ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਮੋਦੀ ਸਰਕਾਰ ਲੋਕਤੰਤਰ ਵਿਚ ਵਿਸ਼ਵਾਸ ਨਹੀਂ ਰੱਖਦੀ ਹੈ। ‘ਐਮਰਜੈਂਸੀ ਦੌਰਾਨ ਵੀ ਲੋਕਤੰਤਰ ਨੂੰ ਐਨਾ ਖ਼ਤਰਾ ਨਹੀਂ ਸੀ ਜਿੰਨਾ ਹੁਣ ਹੋ ਗਿਆ ઠਹੈ। ਦੇਸ਼ ਵਿਚ ਘੱਟ ਗਿਣਤੀਆਂ, ਦਲਿਤਾਂ, ਸਮਾਜ ਸੇਵੀ ਆਗੂਆਂ, ਆਰਟੀਆਈ ਕਾਰਕੁਨਾਂ ਅਤੇ ઠਸਰਕਾਰ ਦੀ ਆਲੋਚਨਾ ਕਰਨ ਵਾਲਿਆਂ ਖਿਲਾਫ਼ ਦੇਸ਼ਧ੍ਰੋਹ ਦੇ ਪਰਚੇ ਦਰਜ ਕੀਤੇ ਜਾ ਰਹੇ ਹਨ।” ਉਨ੍ਹਾਂ ਕਿਹਾ ਕਿ ਰਾਜਸੀ ઠਹਿੱਤਾਂ ਲਈ ਦੇਸ਼ ਵਿਚ ઠਹਿੰਦੂ, ਮੁਸਲਮਾਨਾਂ, ਇਸਾਈਆਂ ਵਿਚ ਨਫਰਤ ਫੈਲਾਈ ਜਾ ਰਹੀ ਹੈ, ઠਸੱਭਿਅਤਾ ਤੇ ਸੱਭਿਆਚਾਰ ਖਤਰੇ ਵਿਚ ਹੈ। ਲੋਕਾਂ ਨੂੰ ਡਰਾ ਕੇ ਅਜਿਹਾ ਮਾਹੌਲ ਸਿਰਜਿਆ ਜਾ ਰਿਹਾ ਹੈ ਜਿਵੇਂ ਕੁੱਝ ਵੀ ਨਹੀਂ ਹੋ ਰਿਹਾ ਹੈ। ਸ੍ਰੀ ਭੂਸ਼ਣ ਨੇ ਕਿਹਾ,”ਖੇਤੀ ਕਾਨੂੰਨ ਪਾਸ ਕਰਨ ਤੋਂ ਬਾਅਦ ਦੇਸ਼ ਦਾ ਮਾਹੌਲ ਬਦਲਣ ਲੱਗਿਆ ਹੈ। ਹੁਣ ਲੋਕਾਂ ਦਾ ਸਰਕਾਰ ઠਖਿਲਾਫ਼ ਖੜ੍ਹੇ ਹੋਣ ਦਾ ਸਮਾਂ ਆ ਗਿਆ ਹੈ।”ઠ ਮੋਦੀ ਸਰਕਾਰ ਵਲੋਂ ਨਿਆਂਪਾਲਿਕਾ ਅਤੇ ਮੀਡੀਆ ‘ਤੇ ਕਬਜ਼ਾ : ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਨਿਆਂਪਾਲਿਕਾ ‘ਤੇ ਇਸ ਕਦਰ ਕਬਜ਼ਾ ਕਰ ਲਿਆ ਹੈ ਕਿ 2018 ਵਿਚ ਸੁਪਰੀਮ ਕੋਰਟ ਦੇ ਚਾਰ ਸੀਨੀਅਰ ਜੱਜਾਂ ਨੇ ਚੀਫ਼ ਜਸਟਿਸ ‘ਤੇ ਆਪਣੀ ઠਸ਼ਕਤੀਆਂ ਦੀ ਦੁਰਵਰਤੋਂ ਕਰਨ ਦਾ ਦੋਸ਼ ਲਾਇਆ। ‘ਨਿਰਪੱਖ, ਸੈਕੁਲਰ ਸੋਚ ਰੱਖਣ ਵਾਲੇ ਜੱਜਾਂ ਦੀ ਨਿਯੁਕਤੀ ઠਦਾ ਨੋਟੀਫਿਕੇਸ਼ਨ ਤੱਕ ਨਹੀਂ ਕੀਤਾ ਜਾਂਦਾ।’ ਉਨ੍ਹਾਂ ਕਿਹਾ ਕਿ ਕੌਮੀ ਪੱਧਰ ‘ਤੇ ਮੀਡੀਆ ਉਪਰ ਪੂਰੀ ਤਰ੍ਹਾਂ ਕਬਜ਼ਾ ਕਰ ਲਿਆ ਗਿਆ ਹੈ ਅਤੇ ਸਾਢੇ ਤਿੰਨ ਮਹੀਨੇ ਤੱਕ ਮੀਡੀਆ ਦਾ ਇਕ ਹਿੱਸਾ ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਰੀਆ ਚੱਕਰਵਰਤੀ ਦਾ ਮਾਮਲਾ ਹੀ ਉਛਾਲਦਾ ਰਿਹਾ।
ਅੰਬਾਨੀ-ਅਡਾਨੀ ਨੇ ਲੌਕਡਾਊਨ ‘ਚ ਵੀ ਕਮਾਈ ਕੀਤੀ
ਉਨ੍ਹਾਂ ਕਿਹਾ ਕਿ ਨੋਟਬੰਦੀ ਨਾਲ ਦੇਸ਼ ਦੀ ਅਰਥ ਵਿਵਸਥਾ ਪੂਰੀ ਤਰ੍ਹਾਂ ਡਗਮਗਾ ਗਈ ਹੈ। ਸ੍ਰੀ ਭੂਸ਼ਣ ઠਨੇ ઠਕਿਹਾ ਕਿ ਰਾਫਾਲ ઠਸੌਦੇ ਦਾ ਕੋਈ ਆਡਿਟ ਨਹੀਂ ਹੋਇਆ। ਕਰੋਨਾ ਕਾਰਨ ਦੇਸ਼ ਦੀ ਅਰਥ ਵਿਵਸਥਾ ਪੂਰੀ ਤਰ੍ਹਾਂ ਡਗਮਗਾਉਣ ਦਾ ਦਾਅਵਾ ਕਰਦਿਆਂ ਉਨ੍ਹਾਂ ਕਿਹਾ ਕਿ ਦਸ ਕਰੋੜ ਲੋਕਾਂ ਦੀਆਂ ਨੌਕਰੀਆਂ ਖੁੱਸ ਗਈਆਂ ਹਨ ਜਦੋਂ ਕਿ ਅੰਬਾਨੀ ਤੇ ਅੰਡਾਨੀ ਦੀਆਂ ਕੰਪਨੀਆਂ ਨੇ ਲੌਕਡਾਊਨ ਵਿਚ ਵੀ ਕਰੋੜਾਂ ਰੁਪਏ ਦਾ ਮੁਨਾਫ਼ਾ ਕਮਾਇਆ ਹੈ। ਉੱਘੇ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਕਿਹਾ ਕਿ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਹਰ ਤਰ੍ਹਾਂ ਦੇ ਅੱਤਿਆਚਾਰ ઠਲਈ ਕਸੂਰਵਾਰ ਹੈ। ਮੰਚ ਦੇ ਪ੍ਰਧਾਨ ਪ੍ਰੋ. ਮਨਜੀਤ ਸਿੰਘ ਨੇ ઠਕਿਹਾ ਕਿ ਮੰਚ ਦਾ ਉਦੇਸ਼ ਦੇਸ਼ ਤੇ ਸਮਾਜ ਵਿਚ ਫੈਲੀਆਂ ਕੁਰੀਤੀਆਂ ਨੂੰ ਖ਼ਤਮ ਕਰਕੇ ਲੋਕਾਂ ਵਿਚ ਨਵੀਂ ਚੇਤਨਾ ਪੈਦਾ ਕਰਨਾ ਹੈ। ਮੰਚ ਦੇ ਜਨਰਲ ਸਕੱਤਰ ਪ੍ਰੋ. ઠਸੁਖਦੇਵ ਸਿੰਘ ਸਿਰਸਾ ਨੇ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਨੇ ਅੰਗੜਾਈ ਲਈ ਹੈ। ਕਿਸਾਨ, ਦਲਿਤ, ਮਜ਼ਦੂਰ, ਮੁਲਾਜ਼ਮ ਆਦਿ ਹਰ ઠਵਰਗ ਸੜਕਾਂ ‘ਤੇ ਉਤਰਿਆ ਹੈ। ਵੱਡੀ ਗੱਲ ਹੈ ਕਿ ਸਰਕਾਰ ਖਿਲਾਫ਼ ਸ਼ੁਰੂ ਹੋਏ ਅੰਦੋਲਨ ਵਿਚ ਔਰਤਾਂ, ਵਿਦਿਆਰਥੀਆਂ ਤੇ ਨੌਜਵਾਨਾਂ ਦੀ ਸ਼ਮੂਲੀਅਤ ਹੋ ਰਹੀ ਹੈ। ਮੰਚ ਸੰਚਾਲਨ ਦੀਪਕ ਸ਼ਰਮਾ ਚਨਾਰਥਲ ਨੇ ઠਕੀਤਾ। ਇਸ ਮੌਕੇ ਵਕੀਲ ਆਰ ਐੱਸ ਬੈਂਸ, ਡਾ. ਪਿਆਰਾ ਲਾਲ, ਪੱਤਰਕਾਰ ਜਸਪਾਲ ਸਿੰਘ ਸਿੱਧੂ, ਪ੍ਰੋ. ਹਰੀਸ਼ ਪੁਰੀ, ઠਪ੍ਰੋ. ਰਾਜੇਸ਼ਵਰ, ਤਰਲੋਚਨ ਸਿੰਘ ਲਾਲੀ, ਜੈ ઠਸਿੰਘ ਛਿੱਬਰ ઠਤੇ ਹੋਰ ਹਾਜ਼ਰ ਸਨ।
ਚੋਣ ਕਮਿਸ਼ਨ ‘ਤੇ ਦਬਾਅ ਬਣਾਇਆ
ਸ੍ਰੀ ਭੂਸ਼ਣ ਨੇ ਕਿਹਾ ਕਿ ਚੋਣ ਕਮਿਸ਼ਨ ਨੇ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ‘ਤੇ ਆਦਰਸ਼ ઠਚੋਣ ਜ਼ਾਬਤੇ ਦੀ ਉਲੰਘਣਾ ਦੀ ਗੱਲ ઠਕੀਤੀ ਤਾਂ ਉਨ੍ਹਾਂ ਖਿਲਾਫ਼ ਵੱਖ-ਵੱਖ ਏਜੰਸੀਆਂ ਦਾ ਦਬਾਅ ਬਣਾਇਆ ਗਿਆ ਤੇ ਅਸਤੀਫ਼ਾ ਦੇਣ ਲਈ ਮਜਬੂਰ ਕਰ ਦਿੱਤਾ ਗਿਆ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …