ਨੂੰਹਾਂ ਨੂੰ ਮਿਲਿਆ ਵੱਡਾ ਅਧਿਕਾਰ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਅੱਜ ਇਕ ਇਤਿਹਾਸਕ ਫੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਘਰੇਲੂ ਹਿੰਸਾ ਐਕਟ ਤਹਿਤ ਨੂੰਹ ਨੂੰ ਆਪਣੇ ਪਤੀ ਦੇ ਮਾਪਿਆਂ ਦੇ ਘਰ ਰਹਿਣ ਦਾ ਅਧਿਕਾਰ ਹੈ। ਜੱਜ ਅਸ਼ੋਕ ਭੂਸ਼ਣ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਬੈਂਚ ਨੇ ਤਰੁਣ ਬੱਤਰਾ ਮਾਮਲੇ ਵਿੱਚ ਦੋ ਜੱਜਾਂ ਦੇ ਬੈਂਚ ਦੇ ਫ਼ੈਸਲੇ ਨੂੰ ਪਲਟ ਦਿੱਤਾ। ਅਦਾਲਤ ਨੇ ਆਪਣੇ ਫ਼ੈਸਲੇ ਵਿੱਚ ਕਿਹਾ ਕਿ ਘਰੇਲੂ ਹਿੰਸਾ ਦਾ ਸ਼ਿਕਾਰ ਹੋਈ ਲੜਕੀ ਨੂੰ ਪਰਿਵਾਰ ਦੀ ਸਾਂਝੀ ਜਾਇਦਾਦ ਵਿਚੋਂ ਅਤੇ ਰਿਹਾਇਸ਼ੀ ਘਰ ਵਿੱਚੋਂ ਵੀ ਹੱਕ ਮਿਲੇਗਾ। ਸੁਪਰੀਮ ਕੋਰਟ ਨੇ ਆਪਣੇ ਫੈਸਲੇ ਵਿੱਚ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਦੁਖੀ ਪਤਨੀ ਨੂੰ ਆਪਣੀ ਸੱਸ ਦੀ ਜੱਦੀ ਤੇ ਸਾਂਝੀ ਜਾਇਦਾਦ ਵਿੱਚ ਰਹਿਣ ਦਾ ਕਾਨੂੰਨੀ ਅਧਿਕਾਰ ਹੋਵੇਗਾ।
Check Also
ਹਿਮਾਚਲ ਪ੍ਰਦੇਸ਼ ’ਚ ਮਾਨਸੂਨ ਦੌਰਾਨ ਹੁਣ ਤੱਕ 69 ਮੌਤਾਂ ਅਤੇ ਕਰੋੜਾਂ ਰੁਪਏ ਦਾ ਨੁਕਸਾਨ
ਪੰਜਾਬ ਦੇ ਵੀ ਕਈ ਜ਼ਿਲ੍ਹਿਆਂ ’ਚ ਮੀਂਹ ਨੂੰ ਲੈ ਕੇ ਅਲਰਟ ਚੰਡੀਗੜ੍ਹ/ਬਿਊਰੋ ਨਿਊਜ਼ ਹਿਮਾਚਲ …